ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਦੇ ਸੱਤਵੇਂ ਤੇ ਆਖ਼ਰੀ ਗੇੜ ਲਈ ਚੋਣ ਪ੍ਰਚਾਰ ਦਾ ਅੱਜ ਅਖ਼ੀਰਲਾ ਦਿਨ ਹੈ। 19 ਮਈ ਨੂੰ 7ਵੇਂ ਤੇ ਆਖਰੀ ਗੇੜ ਵਿੱਚ 8 ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਾਂ ਪੈਣੀਆਂ ਹਨ।ਇਸ ਵਿੱਚ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਹਿਮਾਚਲ, ਉੱਤਰ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ ਸੀਟਾਂ ‘ਤੇ ਵੋਟਿੰਗ ਹੋਏਗੀ। ਅੱਜ ਸ਼ਾਮ ਤਕ ਸਿਆਸੀ ਲੀਡਰ ਵੱਧ ਤੋਂ ਵੱਧ ਵੋਟਰਾਂ ਤਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।
ਆਖ਼ਰੀ ਗੇੜ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਵੋਟਾਂ ਪੈਣਗੀਆਂ। 2014 ਦੀ ਗੱਲ ਕੀਤੀ ਜਾਏ ਤਾਂ ਉਦੋਂ 13 ਵਿੱਚੋਂ ਆਮ ਆਦਮੀ ਪਾਰਟੀ ਨੇ 4, ਅਕਾਲੀ ਦਲ ਨੇ 4, ਕਾਂਗਰਸ ਨੇ 3 ਤੇ ਬੀਜੇਪੀ ਨੇ 2 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ।