ਚੰਡੀਗੜ੍ਹ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਸ਼ਨਿਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਮਿਊਜ਼ਿਕ ਕੰਸਰਟ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ ਦਿਲਜੀਤ ਨਾਲ ਮੁਲਾਕਾਤ ਕੀਤੀ ਹੈ। ਦਿਲਜੀਤ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤੀਆਂ ਹਨ।
ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਪਿਆਰ ਮਿਲਿਆ ਹੈ। ਅੱਜ ਵੱਡੇ ਭਰਾ ਨੇ ਛੋਟੇ ਭਰਾ ਵਰਗਾ ਪਿਆਰ ਦਿੱਤਾ। ਭਗਵੰਤ ਮਾਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਨੇ ਵੀ ਦਿਲਜੀਤ ਦੁਸਾਂਝ ਨਾਲ ਮੁਲਾਕਾਤ ਕੀਤੀ।