ਚੰਡੀਗੜ੍ਹ : ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ ਹੈ। ਇਹ ਅੱਗ ਸੈਕਟਰ 53 ਦੀ ਮਾਰਕੀਟ ਵਿੱਚ ਲੱਗੀ। ਹੁਣ ਤੱਕ ਕਰੀਬ 20 ਦੁਕਾਨਾਂ ਸੜ ਕੇ ਸੁਆਹ ਹੋ ਚੁੱਕੀਆਂ ਹਨ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ, ਜੋ ਅੱਗ ਬੁਝਾਉਣ ਦਾ ਕੰਮ ਕਰ ਰਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਤੋਂ ਬਾਅਦ ਕਰੀਬ 6-8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ।ਮੰਗਲਵਾਰ ਨੂੰ ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬਾਜ਼ਾਰ ਦੇ ਬਾਕੀ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਵਿੱਚੋਂ ਫਰਨੀਚਰ ਕੱਢ ਕੇ ਬਾਹਰ ਸੜਕ ’ਤੇ ਰੱਖ ਦਿੱਤਾ।