ਜਿਲਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਜਿਹਨਾਂ ਨੂੰ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਹਨਾਂ ਦੀ ਇਸ ਨਿਯੁਕਤੀ ਤੇ ਸ਼੍ਰੋਮਣੀ ਅਕਾਲੀ ਦਲ ਐਨ ਆਰ ਆਈ ਵਿੰਗ ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ ,ਸੀਨੀਅਰ ਮੀਤ ਪ੍ਰਧਾਨ ਗੂਰਚਰਨ ਸਿੰਘ ਭੂੰਗਰਨੀ, ਜਨਰਲ ਸਕੱਤਰ ਜਗਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਜਸਵਿੰਦਰ ਸਿੰਘ ਭਗਤ ਮਾਜਰਾ ਆਦਿ ਆਗੂਆਂ ਨੇ ਜਥੇਦਾਰ ਡੋਗਰਾਂਵਾਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਡੋਗਰਾਂਵਾਲ ਪਰਿਵਾਰ ਵੱਲੋਂ ਪਾਰਟੀ ਦੀ ਚੜਦੀਕਲਾ ਲਈ ਨਿਭਾਈਆਂ ਜਾਂਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਵੱਲੋਂ ਇਹ ਮਾਣ ਸੌਂਪਿਆ ਗਿਆ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਮਾਣ ਸਤਿਕਾਰ ਅਤੇ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ। ਇਹਨਾਂ ਆਗੂਆਂ ਨੇ ਜਥੇਦਾਰ ਡੋਗਰਾਂਵਾਲ ਨੂੰ ਪੀ.ਏ.ਸੀ ਦਾ ਮੈਂਬਰ ਨਿਯੁਕਤ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ।