17.92 F
New York, US
December 22, 2024
PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਜਦੋਂ ਗੰਮ ‘ਚ ਬਦਲੀਆਂ ਖ਼ੁਸ਼ੀਆਂ…ਪੋਤੇ ਨੇ ਜਿੱਤਿਆ ਗੋਲਡ ਮੈਡਲ, ਖੁਸ਼ੀ ਨਾ ਸਹਾਰਦੇ ਦਾਦੇ ਦੀ ਹੋਈ ਮੌਤ

ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲੀ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਭਵਾਨੀਗੜ੍ਹ ਬਲਾਕ ਦੇ ਪਿੰਡ ਰੋਸ਼ਨਵਾਲਾ ਵਿਖੇ ਆਪਣੇ ਪੋਤੇ ਦਾ ਖੇਡ ਮੁਕਾਬਲਾ ਦੇਖਣ ਲਈ ਆਏ ਇਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲੀ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਭਵਾਨੀਗੜ੍ਹ ਬਲਾਕ ਦੇ ਪਿੰਡ ਰੋਸ਼ਨਵਾਲਾ ਵਿਖੇ ਆਪਣੇ ਪੋਤੇ ਦਾ ਖੇਡ ਮੁਕਾਬਲਾ ਦੇਖਣ ਲਈ ਆਏ ਇਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਭਾਰਤ ਮਾਲਾ ਪ੍ਰਾਜੋਕਟ ਤਹਿਤ ਨਿਰਮਾਣ ਅਧੀਨ ਦਿੱਲੀ ਕਟੜਾ ਐਕਸਪ੍ਰੈਸ-ਵੇ ਦੀ ਸਰਵਿਸ ਰੋਡ ‘ਤੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਰੋਲਰ ਸਕੇਟਿੰਗ ਦੇ ਮੁਕਾਬਲਿਆਂ ਦੌਰਾਨ ਮੰਡੂ ਖਰੜ ਜ਼ਿਲ੍ਹਾ ਮੁਹਾਲੀ ਵਾਸੀ ਗੁਰਚਰਨ ਸਿੰਘ ਸੈਣੀ ਆਪਣੇ ਪੋਤੇ ਦਾ ਰੋਲਰ ਸਕੇਟਿੰਗ ਮੁਕਾਬਲਾ ਦੇਖਣ ਲਈ ਇਥੇ ਆਇਆ ਹੋਇਆ ਸੀ।

ਉਸ ਦੇ ਪੋਤੇ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤਿਆ ਤੇ ਉਸ ਦੀ ਨੈਸ਼ਨਲ ਪੱਧਰੀ ਮੁਕਾਬਲੇ ਲਈ ਚੋਣ ਹੋ ਗਈ। ਖਿਡਾਰੀ ਦੀ ਹੋਈ ਚੋਣ ‘ਤੇ ਗੁਰਚਰਨ ਸਿੰਘ ਸੈਣੀ ਨੂੰ ਬਹੁਤ ਖੁਸ਼ੀ ਹੋਈ ਤੇ ਉਸ ਨੇ ਆਪਣੀ ਇਹ ਖੁਸ਼ੀ ਮੋਬਾਇਲ ਫੋਨ ਰਾਹੀਂ ਆਪਣੇ ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਨਾਲ ਵੀ ਸਾਂਝੀ ਕੀਤੀ ਪਰ ਇਸ ਤੋਂ ਬਾਅਦ ਜਦੋਂ ਉਹ ਰੋਟੀ ਖਾਣ ਲੱਗਿਆ ਤਾਂ ਅਚਾਨਕ ਬੇਹੋਸ਼ ਹੋ ਕੇ ਡਿੱਗ ਪਿਆ।ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਪੋਰਟਸ ਕੋਆਰਡੀਟੇਨਰ ਮੈਡਮ ਨਰੇਸ਼ ਸੈਣੀ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਉਕਤ ਬਜੁਰਗ ਨੂੰ ਤੁਰੰਤ ਇਥੇ ਮੌਜੂਦ ਸਿਹਤ ਵਿਭਾਗ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਅਨੁਸਾਰ ਉਕਤ ਬਜ਼ੁਰਗ ਦੀ ਮੌਤ ਦਾ ਕਾਰਨ ਮੇਜਰ ਹਾਰਟ ਅਟੈਕ ਹੋ ਸਕਦਾ ਹੈ, ਅਸਲ ਕਾਰਨਾਂ ਦਾ ਤਾਂ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

Related posts

ਭਾਰਤ ਵਿੱਚ ਬਣੀ ਕੋਰੋਨਾਵਾਇਰਸ ਕਿੱਟ, ਢਾਈ ਘੰਟੇ ‘ਚ ਆਵੇਗੀ ਰਿਪੋਰਟ ਜਾਣੋ ਕੀਮਤ…

On Punjab

ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ

On Punjab

ਕੈਨੇਡਾ: ਕਿਊਬਿਕ ਸਿਟੀ ‘ਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਵਾਲਾ ਇਕ ਵਿਅਕਤੀ ਗ੍ਰਿਫਤਾਰ, 2 ਦੀ ਮੌਤ, 5 ਜ਼ਖ਼ਮੀ

On Punjab