Captain Statement: ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਬਾਹਰ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ CAA ‘ਤੇ ਆਪਣੀ ਗਲਤੀ ਦਾ ਅਹਿਸਾਸ ਨਹੀਂ ਕਰਦੀ, ਇਸ ਨੂੰ ਹਟਾ ਨਹੀਂ ਦਿੰਦੀ ਉਦੋਂ ਤਕ ਲੋਕਾਂ ਦਾ ਗੁੱਸਾ ਖਤਮ ਨਹੀਂ ਹੋਵੇਗਾ, ਸਗੋਂ ਹੋਰ ਵਧਦਾ ਹੀ ਜਾਏਗਾ। CAA ‘ਤੇ ਅਜਿਹੀ ਜਨਤਕ ਪ੍ਰਤੀਕਿਰਿਆ ਦੀ ਉਮੀਦ ਸੁਭਾਵਕ ਹੈ। ਦਿੱਲੀ ਹਿੰਸਾ ‘ਤੇ ਕੈਪਟਨ ਨੇ ਕਿਹਾ ਕਿ ਮੈਨੂੰ ਡਰ ਹੈ ਕਿ ਜੇਕਰ ਦੇਸ਼ ਦੇ ਲੋਕਤੰਤਰ ਅਤੇ ਐਂਬੇਲਮ ਨੂੰ ਅਜਿਹੇ ਗੈਰ-ਲੋਕਤਾਂਤ੍ਰਿਕ ਤਰੀਕੇ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਐਕਸ਼ਨ ਦਾ ਰਿਐਕਸ਼ਨ ਵੀ ਹੋਵੇਗਾ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿਧਾਨ ਸਭਾ ਵਿਚ ਭਰੋਸਾ ਦਿਵਾਇਆ ਕਿ ਸੁਰੱਖਿਆ ਦੀਆੰ ਚਿੰਤਾਵਾਂ ਦੀ ਪਰਵਾਹ ਕੀਤੇ ਬਗੈਰ ਗੁਰਦੁਆਰਾ ਦਰਬਾਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਲਈ ਕਰਤਾਰਪੁਰ ਲਾਂਘਾ ਹਮੇਸ਼ਾ ਖੁੱਲ੍ਹਾ ਰਹੇਗਾ। ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ‘ਤੇ ਉਠੇ ਵਿਵਾਦ ‘ਤੇ ਉਨ੍ਹਾਂ ਕਿਹਾ ਕਿ ਡੀਜੀਪੀ ਨੇ ਅਫਸੋਸ ਜ਼ਾਹਿਰ ਕਰ ਦਿੱਤਾ ਹੈ, ਹਰੇਕ ਵਿਅਕਤੀ ਤੋਂ ਗਲਤੀ ਹੋ ਸਕਦੀ ਹੈ। ਹੁਣ ਇਹ ਮਾਮਲਾ ਖਤਮ ਹੋ ਗਿਆ ਹੈ। ਉਨ੍ਹਾਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਸਾਬਕਾ ਡੀਐੱਸਪੀ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ, ਆਸ਼ੂ ਨੂੰ ਟਾਡਾ ਤੇ ਹੋਰ ਅਦਾਲਤਾਂ ਨੇ ਪਹਿਲਾਂ ਹੀ ਕਲੀਨ ਚਿਟ ਦੇ ਦਿੱਤੀ ਹੈ ਅਤੇ ਸਾਰੇ ਮਾਮਲਿਆਂ ਦੀ ਜਾਂਚ ਹੋਈ ਹੈ।