ਲਿਬਨਾਨ ‘ਚ ਹੋਏ ਧਮਾਕੇ ਤੋਂ ਬਾਅਦ ਉੱਥੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ‘ਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ। ਵਿਸ਼ਾਲ ਜਨਤਕ ਰੋਹ ਦੇ ਵਿਚਕਾਰ ਸਰਕਾਰ ਨੂੰ ਸਮੇਂ ਤੋਂ ਪਹਿਲਾਂ ਇੱਕ ਚੋਣ ਸਬੰਧੀ ਬਿੱਲ ਪੇਸ਼ ਕਰਨ ਦਾ ਐਲਾਨ ਕਰਨਾ ਪਿਆ ਹੈ। ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮਤਭੇਦ ਭੁੱਲਣ ਤੇ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਹਸਨ ਦਿਆਬ ਨੇ ਕਿਹਾ, “ਮੈਂ ਦੋ ਮਹੀਨਿਆਂ ਲਈ ਅਹੁਦਾ ਸੰਭਾਲਣ ਲਈ ਤਿਆਰ ਹਾਂ। ਇਸ ਦੌਰਾਨ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਢਾਂਚਾਗਤ ਸੁਧਾਰਾਂ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ” ਰੈੱਡ ਕਰਾਸ ਅਨੁਸਾਰ ਪੁਲਿਸ ਨਾਲ ਹੋਈ ਝੜਪ ਵਿੱਚ ਘੱਟੋ ਘੱਟ ਚਾਰ ਲੋਕ ਜ਼ਖਮੀ ਹੋਏ ਹਨ।