ਜੋਧਪੁਰ-ਰਾਜਸਥਾਨ ਹਾਈ ਕੋਰਟ ਨੇ 2013 ਦੇ ਜਬਰ-ਜਨਾਹ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਅੱਜ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਹਫ਼ਤਾ ਪਹਿਲਾਂ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਜਬਰ-ਜਨਾਹ ਦੇ ਇੱਕ ਹੋਰ ਮਾਮਲੇ ਵਿੱਚ 31 ਮਾਰਚ ਤੱਕ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਉਹ ਕਈ ਬਿਮਾਰੀਆਂ ਤੋਂ ਪੀੜਤ ਹੈ ਅਤੇ ਉਸ ਨੂੰ ਇਲਾਜ ਦੀ ਜ਼ਰੂਰਤ ਹੈ।
ਸੁਪਰੀਮ ਕੋਰਟ ਵੱਲੋਂ ਮੈਡੀਕਲ ਆਧਾਰ ’ਤੇ ਰਾਹਤ ਦੇਣ ਤੋਂ ਤੁਰੰਤ ਬਾਅਦ ਆਸਾਰਾਮ ਦੇ ਵਕੀਲਾਂ ਨੇ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਜਸਟਿਸ ਦਿਨੇਸ਼ ਮਹਿਤਾ ਅਤੇ ਜਸਟਿਸ ਵਿਨੀਤ ਕੁਮਾਰ ਮਾਥੁਰ ਦੇ ਡਵੀਜ਼ਨ ਬੈਂਚ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।