ਜਲੰਧਰ ਦੇ ਬਾਜ਼ਾਰ ਸ਼ੇਖਾਂ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਵੱਲੋਂ ਥਾਣਾ ਡਵੀਜ਼ਨ ਨੰਬਰ 4 ਵਿੱਚ ਸ਼ਿਕਾਇਤ ਦਿੱਤੀ ਗਈ ਜਿਸ ਦੇ ਆਧਾਰ ‘ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬਾਜ਼ਾਰ ਸ਼ੇਖਾਂ ਇਲਾਕੇ ਦਾ ਹੀ ਰਹਿਣ ਵਾਲਾ ਹੈ।
ਇਸ ਬਾਰੇ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ ਤੇ ਹਰਪ੍ਰੀਤ ਸਿੰਘ ਨੀਟੂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਜ਼ਾਰ ਸ਼ੇਖਾਂ ਵਿਖੇ ਇਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਦੁੱਧ ਛਿੜਕਣ ਦੀ ਸੂਚਨਾ ਮਿਲੀ ਸੀ ਜਿਸ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ ਚਾਰ ਵਿੱਚ ਦਿੱਤੀ ਗਈ।