ਜਲੰਧਰ: ਇੱਥੋਂ ਦੀ ਬਸਤੀ ਸ਼ੇਖ ਅਧੀਨ ਪੈਂਦੇ ਵੱਡਾ ਬਾਜ਼ਾਰ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੇ ਆਪਣੇ ਪਿਤਾ ਦੀ ਲਾਈਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਮੰਥਨ ਸ਼ਰਮਾ ਉਰਫ਼ ਮਾਨਿਕ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਡੀਏਵੀ ਕਾਲਜ ਤੋਂ ਗ੍ਰੈਜੂਏਸ਼ਨ ਕਰ ਰਿਹਾ ਸੀ ਜਿਸ ਨੂੰ ਪਰਿਵਾਰ ਨੇ ਬੀਤੀ ਦਿਨੀਂ ਮੋਬਾਇਲ ‘ਤੇ ਪੱਬਜੀ ਗੇਮ ਖੇਡਣ ‘ਤੇ ਡਾਂਟ ਦਿੱਤਾ ਸੀ ਜਿਸ ਕਰਕੇ ਉਸ ਨੇ ਗੁੱਸੇ ‘ਤੇ ਖੁਦ ਨੂੰ ਗੋਲੀ ਮਾਰ ਦਿੱਤੀ। ਮ੍ਰਿਤਕ ਦੇ ਪਿਤਾ ਦਵਾਈਆਂ ਦੀ ਦੁਕਾਨ ਚਲਾਉਂਦੇ ਹਨ।
ਉਧਰ, ਸੂਚਨਾ ਮਿਲਣ ‘ਤੇ ਥਾਣਾ ਨੰਬਰ 5 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਲਾਸ਼ ਕਬਜ਼ੇ ‘ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਮੰਥਨ ਕੋਲੋ ਇੱਕ ਸੁਸਾਇਡ ਨੋਟ ਵੀ ਮਿਲਿਆ ਹੈ, ਜਿਸ ‘ਚ ਉਸ ਨੇ ਲਿਖਿਆ ਹੈ ਕਿ ਮੈਂ ਬਹੁਤ ਬੁਰਾ ਹਾਂ।