27.82 F
New York, US
January 24, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ 9 ਅਤੇ 10 ਮਈ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਰਹਿਣਗੇ ਬੰਦ

ਜਲੰਧਰ ’ਚ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਗੈਰ ਸਰਕਾਰੀ, ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। 9 ਅਤੇ 10 ਮਈ ਨੂੰ ਜਲੰਧਰ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਸਬੰਧੀ ਡੀਸੀ ਜਸਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕੀਤੇ ਹਨ।

ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ 10 ਮਈ ਨੂੰ ਜਲੰਧਰ ਵਿਖੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਸੰਬੰਧੀ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਣੀ ਹੈ। ਇਸ ਕਾਰਨ ਉਕਤ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਪਾਰਟੀਆਂ ਵਲੋਂ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ ਹੀ ਈ. ਵੀ. ਐੱਮ. ਮਸ਼ੀਨਾਂ ਸਥਾਪਤ ਕੀਤੀਆਂ ਜਾਣੀਆਂ ਹਨ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਮੱਦੇਨਜ਼ਰ ਜਲੰਧਰ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।

Related posts

ਅਮਰੀਕਾ ‘ਚ ਭਾਰੀ ਬਰਫਬਾਰੀ ਤੇ ਤਾਪਮਾਨ ‘ਚ ਗਿਰਾਵਟ, 3800 ਤੋਂ ਵੱਧ ਉਡਾਣਾਂ ਰੱਦ, ਰੇਲ ਸੇਵਾਵਾਂ ਵੀ ਪ੍ਰਭਾਵਿਤ

On Punjab

Anant Ambani Radhika Merchant pre-wedding: ਅੰਬਾਨੀ ਪਰਿਵਾਰ ਨੇ ਅਨੰਤ ਅਤੇ ਰਾਧਿਕਾ ਦੇ ਵਿਆਹ ਤੋਂ ਪਹਿਲਾਂ ਜਾਮਨਗਰ ਵਿੱਚ 14 ਮੰਦਰ ਬਣਵਾਏ

On Punjab

SFJ ਦੇ ਅੱਤਵਾਦੀ ਗੁਰਪੱਤਵੰਤ ਸਿੰਘ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਤੇ ਕਾਰਵਾਈ, ਜਾਇਦਾਦ ਦੀ ਕੁਰਕੀ ਸ਼ੁਰੂ

On Punjab