ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ (ਰਜਿ.31) ਪੰਜਾਬ ਵੱਲੋਂ 16 ਜਨਵਰੀ 2020 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੰਤਰੀ ਰਜੀਆ ਸੁਲਤਾਨਾ ਦੀ ਰਿਹਾਇਸ਼ ਦਾ ਘੇਰਾਓ ਕਰਨ ਲਈ ਹੋਣ ਵਾਲੇ ਸੂਬਾ ਪੱਧਰੀ ਰੈਲੀ ਦੀ ਤਿਆਰੀ ਨੂੰ ਲੈ ਕੇ ਜਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਸਰਕਲ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਦੌਰਾਨ ਇਕੱਠੇ ਹੋਏ ਵਰਕਰਾਂ ਨੂੰ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਗਿਆ਼ , ਅਤੇ ਆਉਟ ਸੋਰਸਿਗ ਮਾਧੀਅਮ ਰਾਹੀ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਦੀਆਂ ਜਾਇਜ ਮੰਗਾਂ ਜਿਵੇਂ ਕਿ ਠੇਕਾ ਕਾਮਿਆਂ ਨੂੰ ਸਬੰਧਤ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ ਕਰਨਾ, ਕਿਰਤ ਕਾਨੂੰਨ ਮੁਤਾਬਿਕ ਤਨਖਾਹਾਂ ਦੇਣਾ ਦੇ ਨਾਲ ਨਾਲ ਹਫਤਾਵਾਰੀ ਛੁੱਟੀ ਦੇਣਾ, ਈ.ਪੀ.ਐਫ.,ਈ ਐਸ.ਆਈ.ਲਾਗੂ ਕਰਨਾ ਆਦਿ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ, ਜਦਕਿ ਉਲਟਾ ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਕਰਨ ਦੇ ਨਾਂਅ ‘ਤੇ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਦੀਆਂ ਲੋਕ ਮਾਰੂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਓਹਨਾਂ ਵਰਕਰਾਂ ਨੂੰ ਬੱਚਿਆਂ ਤੇ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ । ਇਸ ਮੀਟਿੰਗ ਵਿੱਚ ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ .ਸੁਰਜੀਤ ਸਿੰਘ ਬਲਾਕ ਪ੍ਰਧਾਨ .ਸਲਵਿੰਦਰ ਸਿੰਘ .ਬਲਜਿੰਦਰ ਸਿੰਘ ਸੋਢੀ ਨਗਰ .ਪਰਵਿੰਦਰ ਸਿੰਘ .ਮਲਕੀਤ ਚੰਦ ਰਮੇਸ ਕੁਮਾਰ ਗੁਰੂਹਰਸਹਾਏ, ਹਰਜੀਤ ਸਿੰਘ, ਸੁਖਚੈਨ ਸਿੰਘ ਨਿਸ਼ਾਮ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ ਮਮਦੋਟ, ਗੁਰਮੁਖ ਸਿੰਘ ਮੱਖੂ .ਆਦਿ ਵਰਕਰ ਹਾਜ਼ਰ ਸਨ।