PreetNama
ਸਿਹਤ/Health

ਜਾਣੋ ਐਲੋਵੇਰਾ ਦੇ ਲਾਜਵਾਬ ਫਾਇਦੇ

benefits of aloevera: ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਇਸ ਮੌਸਮ ‘ਚ ਧੂੜ-ਪਸੀਨੇ ਅਤੇ ਗੰਦਗੀ ਦੇ ਕਾਰਨ ਚਮੜੀ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਲਈ ਐਲੋਵੇਰਾ ਦੀ ਵਰਤੋਂ ਕਰਨੀ ਚਾਹੀਦੀ ਹੈ। ਐਲੋਵੇਰਾ ਚਮੜੀ ਨੂੰ ਵਧੀਆ ਬਣਾਈ ਰੱਖਣ ‘ਚ ਮਦਦ ਕਰਦੀ ਹੈ। ਇਹ ਚਮੜੀ ਨੂੰ ਪੋਸ਼ਣ ਦੇਣ ਦੇ ਨਾਲ-ਨਾਲ ਇਸ ਨੂੰ ਪਹਿਲਾਂ ਤੋਂ ਵਧੇਰੇ ਜਵਾਨ ਵੀ ਬਣਾਉਂਦੀ ਹੈ। ਐਲੋਵੇਰਾ ਦੇ ਗੁੱਦੇ ਨੂੰ ਚਮੜੀ ‘ਤੇ ਲਗਾਉਣ ਨਾਲ ਚਮੜੀ ‘ਚ ਨਮੀ ਵਧਦੀ ਹੈ। ਇਸ ਤਰ੍ਹਾਂ ਚਮੜੀ ਦਾ ਲਚਕੀਲਾਪਨ ਵਧਣ ਨਾਲ ਉਹ ਹੋਰ ਵੀ ਖੂਬਸੂਰਤ ਲੱਗਦੀ ਹੈ।

ਐਲੋਵੇਰਾ ਦਾ ਰਸ ਚਮੜੀ ਦੇ ਅੰਦਰ ਤੱਕ ਸਮਾ ਕੇ ਇਸ ਦੀ ਰੰਗਤ ਨੂੰ ਨਿਖਾਰਦਾ ਹੈ। ਐਲੋਵੇਰਾ ਇਕ ਕੁਦਰਤੀ ਸਨਸਕ੍ਰੀਨ ਹੈ, ਜੋ ਗਰਮੀਆਂ ‘ਚ ਝੁਲਸੀ ਚਮੜੀ ਨੂੰ ਠੰਡਕ ਪ੍ਰਦਾਨ ਕਰਦਾ ਹੈ । ਹਰ ਰੋਜ਼ ਐਲੋਵੇਰਾ ਜੈੱਲ ਨੂੰ ਅੱਖਾਂ ਦੇ ਹੇਠਾਂ ਲਗਾਇਆ ਜਾਵੇ ਤਾਂ ਅੱਖਾਂ ਦਾ ਕਾਲਾਪਨ ਦੂਰ ਹੁੰਦਾ ਹੈ । ਚਮੜੀ ਨੂੰ ਤੰਦਰੁਸਤ ਬਣਾਉਣ ਲਈ ਐਲੋਵੇਰਾ ਜੈੱਲ ਦੀ ਵਰਤੋਂ ਕਰਨੀ ਚਾਹੀਦੀ ਹੈ। ਐਲੋਵੇਰਾ ਜੈੱਲ ‘ਚ ਵਿਟਾਮਿਨ-ਈ ਦਾ ਕੈਪਸੂਲ ਤੋੜ ਕੇ ਮਿਲਾ ਕੇ ਲਗਾਉਣ ਨਾਲ ਮਨਚਾਹੇ ਨਤੀਜੇ ਮਿਲਦੇ ਹਨ। ਇਸ ਨਾਲ ਚਮੜੀ ਮੁਲਾਇਮ ਹੋ ਜਾਂਦੀ ਹੈ।

Related posts

ਮਿਰਗੀ ਦੇ ਦੌਰਾ ਪੈਣ ‘ਤੇ ਮਰੀਜ਼ ਨਾਲ ਕੀ ਨਹੀਂ ਕਰਨਾ ਚਾਹੀਦਾ, ਜਾਣੋ ਇੱਥੋਂ

On Punjab

Alcohol Risky for Heart: ਸ਼ਰਾਬ ਦੇ ਸ਼ੌਕੀਨ ਹੋ ਜਾਓ ਸਾਵਧਾਨ, ਉਮੀਦ ਨਾਲੋਂ ਜ਼ਿਆਦਾ ਖ਼ਤਰਨਾਕ ਨਿਕਲੀ ਹੈ ਸ਼ਰਾਬ

On Punjab

ਰੈੱਡ ਮੀਟ ਖਾਣ ਦੇ ਇਹ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

On Punjab