Hot Water Benefits ਗਰਮ ਪਾਣੀ ਪੀਣ ਨਾਲ ਸਿਹਤ ਨੂੰ ਕਈ ਪ੍ਰਕਾਰ ਦੇ ਲਾਭ ਹੁੰਦੇ ਹਨ। ਮੰਨਿਆ ਜਾਂਦਾ ਹੈ ਕਿ ਇੱਕ ਦਿਨ ‘ਚ ਤਕਰੀਬਨ 8 ਤੋਂ 10 ਗਲਾਸ ਪਾਣੀ ਪੀਣਾ ਸਰੀਰ ਲਈ ਬਹੁਤ ਜ਼ਰੂਰੀ ਹੁੰਦਾ ਹੈ। ਪਰ ਜੇਕਰ ਦਿਨ ‘ਚ ਤਿੰਨ ਵਾਰ ਆਸਾਨੀ ਨਾਲ ਗਰਮ ਪਾਣੀ ਪੀਤਾ ਜਾਵੇ ਤਾਂ ਕਿਸੇ ਤਰ੍ਹਾਂ ਦੀ ਬਿਮਾਰੀ ਨਹੀਂ ਲੱਗੇਗੀ।
ਗਰਮ ਪਾਣੀ ਲਗਾਤਾਰ ਵਧ ਰਹੇ ਭਾਰ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਸ਼ਹਿਦ ਤੇ ਨਿੰਬੂ ਨੂੰ ਕੋਸੇ ਪਾਣੀ ‘ਚ ਮਿਲਾਉਣ ਨਾਲ ਤੇ ਇਸ ਨੂੰ ਤਿੰਨ ਮਹੀਨਿਆਂ ਤੱਕ ਲਗਾਤਾਰ ਪੀਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਖਾਣਾ ਖਾਣ ਤੋਂ ਬਾਅਦ ਇੱਕ ਕੱਪ ਗਰਮ ਪਾਣੀ ਪੀਣਾ ਨਾਲ ਵੀ ਸਰੀਰ ਨੂੰ ਫ਼ਾਇਦੇ ਹੁੰਦੇ।
ਗਰਮ ਪਾਣੀ ਗਲੇ ਦੀ ਜਕੜਨ ਅਤੇ ਜ਼ੁਕਾਮ ਤੋਂ ਵੀ ਰਾਹਤ ਦਿੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਦਾ ਇੱਕ ਗਲਾਸ ਪੀਣ ਨਾਲ ਕਬਜ਼ ਦੀ ਬਿਮਾਰੀ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਨਾਲ ਔਰਤਾਂ ਦੀ ਮਾਹਵਾਰੀ ਦਾ ਦਰਦ ਵੀ ਦੂਰ ਹੁੰਦਾ ਹੈ।