ਬੀਤੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ। ਜਿਥੇ ਪਹਿਲਾਂ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਸਨ ਉਥੇ ਹੀ ਮੀਂਹ ਪੈਣ ਦੇ ਕਾਰਨ ਆਮ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ ਕੁਝ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦਾ ਤਾਪਮਾਨ 35.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਜੇ ਗੱਲ ਚੰਡੀਗੜ੍ਹ ਦੀ ਕੀਤੀ ਜਾਵੇ ਤਾਂ ਇੱਥੇ 33.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ 32.8 ਜਦਕਿ ਲੁਧਿਆਣਾ ਵਿੱਚ 32.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ।ਪਟਿਆਲਾ ਵਿੱਚ 35.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ।ਜਲੰਧਰ ਵਿਖੇ 32.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ਵਿਖੇ 31.5 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ।




ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਉਣ ਵਾਲੇ 24 ਘੰਟਿਆਂ ਦੌਰਾਨ ਗਰਜ ਚਮਕ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ।ਮੌਸਮ ਵਿਭਾਗ ਨੇ ਮਾਝਾ,ਦੁਆਬਾ,ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।