ਨਵੀਂ ਦਿੱਲੀ : ਸਾਲ 2021 ‘ਚ ਰਾਜ ਕੁੰਦਰਾ ‘ਤੇ ਐਡਲਟ ਫਿਲਮ ਮੇਕਿੰਗ ਐਪ ਕਨੈਕਸ਼ਨ ‘ਚ ਸ਼ਾਮਲ ਹੋਣ ਦਾ ਦੋਸ਼ ਲੱਗਾ ਸੀ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਉਸ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਜੇਲ੍ਹ ਵਿੱਚ ਰਹਿਣਾ ਪਿਆ। ਅੱਜ ਉਹ ਜ਼ਮਾਨਤ ‘ਤੇ ਬਾਹਰ ਹੈ ਪਰ ਅਦਾਲਤ ‘ਚ ਕੇਸ ਚੱਲ ਰਿਹਾ ਹੈ। ਇਸ ਮਾਮਲੇ ਕਾਰਨ ਰਾਜ ਕੁੰਦਰਾ ਦੇ ਪਰਿਵਾਰ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਤਿੰਨ ਸਾਲ ਬਾਅਦ ਇਸ ਮਾਮਲੇ ‘ਤੇ ਆਪਣੀ ਚੁੱਪੀ ਤੋੜੀ ਹੈ। ਉਸ ਨੂੰ ਇਸ ਮਾਮਲੇ ‘ਤੇ ਪਹਿਲਾਂ ਨਾ ਬੋਲਣ ਦਾ ਪਛਤਾਵਾ ਹੈ। ਰਾਜ ਦਾ ਕਹਿਣਾ ਹੈ ਕਿ ਉਸ ਨੂੰ ਪਹਿਲਾਂ ਆਪਣੇ ਪਰਿਵਾਰ ਲਈ ਗੱਲ ਕਰਨੀ ਚਾਹੀਦੀ ਸੀ। ਏਐਨਆਈ ਨਾਲ ਗੱਲਬਾਤ ਕਰਦਿਆਂ ਉਸ ਨੇ ਕਿਹਾ ਜਦੋਂ ਪਰਿਵਾਰ ਦੀ ਗੱਲ ਆਉਂਦੀ ਹੈ ਤਾਂ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਦੀ ਚੁੱਪੀ ਨੂੰ ਗ਼ਲਤ ਸਮਝ ਰਹੇ ਹਨ।