PreetNama
ਰਾਜਨੀਤੀ/Politics

ਜੇ ਸਿੱਖ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸੱਭਿਆਚਾਰ ਵੀ ਨਹੀਂ ਸੀ ਰਹਿਣਾ: ਰਾਜਨਾਥ

ਨਵੀਂ ਦਿੱਲੀ: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੇ ਸਿੱਖ ਸਮਾਜ ਨਾ ਹੁੰਦਾ, ਸਿੱਖ ਧਰਮ ਨੂੰ ਮੰਨਣ ਵਾਲੇ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸੱਭਿਆਚਾਰ ਵੀ ਨਹੀਂ ਰਹਿਣਾ ਸੀ ਤੇ ਨਾ ਸਾਡਾ ਰਾਸ਼ਟਰ ਸੁਰੱਖਿਅਤ ਰਹਿੰਦਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ ਦਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਕਰਵਾਏ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰੂਹਾਨੀ ਪ੍ਰਕਾਸ਼’ ਸਮਾਗਮ ਵਿੱਚ ਪਹੁੰਚੇ ਰਾਜਨਾਥ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਜਿਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਉਹ ਭਾਰਤ ਵਿੱਚ ਨਹੀਂ ਹੈ। ਕਰਤਾਰਪੁਰ ਸਾਹਿਬ ਵੀ ਭਾਰਤ ਵਿੱਚ ਨਹੀਂ ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਰੀਰ ਤਿਆਗਿਆ। ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਕਿ ਭਾਰਤ ਵਿੱਚ ਰਹਿਣ ਵਾਲੇ ਸਿੱਖ ਭੈਣ-ਭਰਾ ਜੇ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁਣ ਤਾਂ ਜਾ ਕੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਥਾਈ ਵਿਵਸਥਾ ਹੋਵੇਗੀ।

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ ਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੇ ਕੋਈ ਵੱਡਾ ਭਰਾ ਹੈ ਤਾਂ ਸਿੱਖ ਸਮਾਜ ਹੈ, ਜੇ ਸਿੱਖ ਸਮਾਜ ਨਾ ਹੁੰਦਾ, ਸਿੱਖ ਧਰਮ ਨੂੰ ਮੰਨਣ ਵਾਲੇ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸਭਿਆਚਾਰ ਵੀ ਨਹੀਂ ਰਹਿਣਾ ਸੀ ਤੇ ਨਾ ਸਾਡਾ ਰਾਸ਼ਟਰ ਸੁਰੱਖਿਅਤ ਰਹਿੰਦਾ।

ਉਨ੍ਹਾਂ ਕਿਹਾ ਕਿ ਆਜ਼ਾਦੀ ਹਾਸਲ ਕਰਨ ਤੋਂ ਬਾਅਦ ਦੇਸ਼ ਦੀ ਸੁਰੱਖਿਆ ਦੇ ਮਾਮਲੇ ਵਿੱਚ ਜਨਸੰਖਿਆ ਦੇ ਅਨੁਪਾਤ ਵਿੱਚ ਇਸ ਦੇਸ਼ ਦੀ ਸੁਰੱਖਿਆ ਵਾਸਤੇ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖਾਂ ਨੇ ਦਿੱਤਾ ਹੈ। ਉਨ੍ਹਾਂ ਕਿਹਾ, ‘ਮੈਂ ਛੋਟਾ ਸੀ, ਉਦੋਂ ਤੋਂ ਜਾਣਦਾ ਹਾਂ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ ਕੋਈ ਆਮ ਘਟਨਾ ਨਹੀਂ ਸੀ। ਗੁਰੂ ਸਾਹਿਬ ਜੋ ਕੁਝ ਫਰਮਾਉਂਦੇ ਸਨ, ਉਨ੍ਹਾਂ ਦੀ ਬਾਣੀ ਨਿਰਮਲ ਸੀ।’

Related posts

ਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ

On Punjab

ਚੀਨ ਦੇ ਖ਼ਤਰਨਾਕ ਇਰਾਦੇ! ਸਰਹੱਦ ‘ਤੇ ਹਰਕਤਾਂ ਮੁੜ ਤੇਜ਼

On Punjab

ਚੀਨ ਵੱਲੋਂ ਭਾਰਤੀ ਸਰਹੱਦ ਨੇੜੇ ਬ੍ਰਹਮਪੁੱਤਰ ਉੱਤੇ ਡੈਮ ਬਣਾਉਣ ਨੂੰ ਮਨਜ਼ੂਰੀ

On Punjab