ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਜਾਣਨਾ ਕਿ ਕੀ ਸਹੀ ਹੈ ਤੇ ਕੀ ਨਹੀਂ ਕਰਨਾ, ਸਭ ਤੋਂ ਵੱਡੀ ਕਾਇਰਤਾ ਹੈ। ਐਫਆਈਆਰ ਵਿੱਚ ਦੇਰੀ ਕਿਉਂ ਹੋਈ?
ਉਨ੍ਹਾਂ ਕਿਹਾ ਕਿ ਐਫਆਈਆਰ ਦਾ ਖੁਲਾਸਾ ਨਾ ਕਰਨਾ ਦਰਸਾਉਂਦਾ ਹੈ ਕਿ ਐਫਆਈਆਰ ਬੇਤੁਕੀ ਹੈ ਤੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਪੁਸ਼ਟੀ ਨਹੀਂ ਕਰਦੀ। ਇਰਾਦਾ ਸ਼ੱਕੀ ਹੈ ਤੇ ਇਰਾਦਾ ਦੋਸ਼ੀ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੋਕਸੋ ਐਕਟ ਤਹਿਤ ਦਰਜ ਕੇਸ ਗੈਰ-ਜ਼ਮਾਨਤੀ ਹੈ। ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ?
ਦੱਸ ਦਈਏ ਕਿ ਦੋ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ 9 ਔਰਤਾਂ ਨੇ ਸ਼ਿਕਾਇਤ ਕੀਤੀ ਤੇ ਕੋਈ ਐਫਆਈਆਰ ਦਰਜ ਨਹੀਂ ਹੋਈ। ਇਹ ਭਾਰਤੀ ਇਤਿਹਾਸ ਵਿੱਚ ਸਮੇਂ ਦੀ ਗੱਲ੍ਹ ‘ਤੇ ਇੱਕ ਹੰਝੂ ਹੋਵੇਗਾ…ਕੋਈ ਵੀ ਦੇਸ਼ ਜੋ ਆਪਣੀ ਮਹਿਲਾ ਪ੍ਰਤੀਕ ਦਾ ਨਿਰਾਦਰ ਕਰਦਾ ਹੈ, ਉਹ ਆਪਣੇ ਸਵੈਮਾਣ ਨੂੰ ਠੇਸ ਪਹੁੰਚਾਉਂਦਾ ਹੈ, ਇਨ੍ਹਾਂ ਔਰਤਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਕਰੋੜਾਂ ਲੋਕਾਂ ਦੀਆਂ ਆਸਾਂ ਨੂੰ ਖੰਭ ਦਿੱਤੇ ਹਨ। ਉਨ੍ਹਾਂ ਦੇ ਸਵੈ-ਮਾਣ ਨੂੰ ਠੇਸ ਪਹੁੰਚਾਉਣਾ ਭਾਰਤ ਦੇ ਮਾਣ ਨੂੰ ਠੇਸ ਪਹੁੰਚਾ ਰਿਹਾ ਹੈ…ਕੀ ਸਾਡੇ ਦੇਸ਼ ਦੇ ਵੱਡੇ ਲੋਕ ਕਾਨੂੰਨ ਤੋਂ ਉੱਪਰ ਹਨ?