ਸ੍ਰੀਨਗਰ, 15 ਜਨਵਰੀ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ‘ਚ ਕੌਮਾਂਤਰੀ ਸਰਹੱਦ ‘ਤੇ ਅੱਜ ਪਾਕਿਸਤਾਨ ਵਲੋਂ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਸਹਾਇਕ ਕਮਾਂਡੈਂਟ ਵਿਨੈ ਪ੍ਰਸਾਦ ਨੂੰ ਗੋਲੀ ਲੱਗ ਗਈ। ਇਸ ਮਗਰੋਂ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਪ੍ਰਸਾਦ ਦੀ ਮੌਤ ਹੋ ਗਈ।