PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਮੁਕਾਬਲੇ ਦੌਰਾਨ ਫੌਜ ਦਾ ਜਵਾਨ ਸ਼ਹੀਦ

ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ’ਤੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ ਤੇ ਇਸ ਦੌਰਾਨ ਡੂਡੂ-ਬਸੰਤਗੜ੍ਹ ਖੇਤਰ ਵਿਚ ਗੋਲੀਬਾਰੀ ਸ਼ੁਰੂ ਹੋ ਗਈ।

ਵ੍ਹਾਈਟ ਨਾਈਟ ਕੋਰ ਨੇ ਐਕਸ ’ਤੇ ਕਿਹਾ, ‘‘ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਜੰਮੂ-ਕਸ਼ਮੀਰ ਪੁਲੀਸ ਨਾਲ ਅੱਜ ਊਧਮਪੁਰ ਦੇ ਬਸੰਤਗੜ੍ਹ ਖੇਤਰ ਵਿਚ ਇਕ ਸਾਂਝਾ ਅਭਿਆਨ ਸ਼ੁਰੂ ਕੀਤਾ ਗਿਆ, ਇਸ ਦੌਰਾਨ ਭਿਆਨਕ ਗੋਲੀਬਾਰੀ ਹੋਈ।’’ ਫੌਜ ਨੇ ਕਿਹਾ, ‘‘ਸਾਡੇ ਇਕ ਬਹਾਦਰ ਨੂੰ ਸ਼ੁਰੂਆਤੀ ਮੁਕਾਬਲੇ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਬਾਅਦ ਵਿਚ ਡਾਕਟਰੀ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਮੌਤ ਹੋ ਗਈ।” ਉਨ੍ਹਾਂ ਕਿਹਾ ਕਿ ਮੌਕੇ ਤੋਂ ਆਖਰੀ ਰਿਪੋਰਟਾਂ ਆਉਣ ਤੱਕ ਕਾਰਵਾਈ ਅਜੇ ਵੀ ਜਾਰੀ ਸੀ।

Related posts

ਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰ

On Punjab

ਮੋਦੀ ਤੇ ਅਮਿਤ ਸ਼ਾਹ ਬਾਰੇ ਸ਼ਿਕਾਇਤਾਂ ‘ਤੇ ਸੁਪਰੀਮ ਕੋਰਟ ਸਖਤ, ਚੋਣ ਕਮਿਸ਼ਨ ਦੀ ਝਾੜਝੰਬ

On Punjab

ਲੈ. ਜਨਰਲ ਮਨੋਜ ਮੁਕੰਦ ਨਰਾਵਨੇ ਹੋਣਗੇ ਭਾਰਤੀ ਥਲ ਸੈਨਾ ਦੇ ਨਵੇਂ ਮੁਖੀ

On Punjab