28.27 F
New York, US
January 14, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਕੀਤੇ ਵਾਅਦੇ ਨਿਭਾਵਾਂਗੇ: ਮੋਦੀ

ਸ੍ਰੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਨਿਭਾਉਣਗੇ ਅਤੇ ਸਹੀ ਸਮੇਂ ’ਤੇ ਸਹੀ ਚੀਜ਼ਾਂ ਹੋਣਗੀਆਂ। ਮੋਦੀ ਇੱਥੇ ਰਣਨੀਤਕ ਤੌਰ ’ਤੇ ਅਹਿਮ ‘ਜ਼ੈੱਡ ਮੋੜ ਸੁਰੰਗ’ ਦੇ ਉਦਘਾਟਨ ਮਗਰੋਂ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੀ ਇਹ ਟਿੱਪਣੀ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਵੱਲੋਂ ਸਮਾਗਮ ’ਚ ਆਪਣੇ ਭਾਸ਼ਣ ਦੌਰਾਨ ਜੰਮੂ ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ ਤੋਂ ਤੁਰੰਤ ਬਾਅਦ ਆਈ।ਪ੍ਰਧਾਨ ਮੰਤਰੀ ਨੇ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਦਾ ਜ਼ਿਕਰ ਕੀਤੇ ਬਿਨਾਂ ਕਿਹਾ, ‘ਤੁਹਾਨੂੰ ਭਰੋਸਾ ਕਰਨਾ ਹੋਵੇਗਾ ਕਿ ਇਹ ਮੋਦੀ ਹੈ ਅਤੇ ਉਹ ਆਪਣੇ ਵਾਅਦੇ ਪੂਰੇ ਕਰਦਾ ਹੈ। ਹਰ ਚੀਜ਼ ਲਈ ਇੱਕ ਸਹੀ ਸਮਾਂ ਹੁੰਦਾ ਹੈ ਅਤੇ ਸਹੀ ਚੀਜ਼ਾਂ ਸਹੀ ਸਮੇਂ ’ਤੇ ਹੀ ਹੋਣਗੀਆਂ।’ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜੰਮੂ ਕਸ਼ਮੀਰ ਦੇਸ਼ ਦਾ ਤਾਜ ਹੈ ਅਤੇ ਉਹ ਚਾਹੁੰਦੇ ਹਨ ਕਿ ਇਹ ਖੂਬਸੂਰਤ ਤੇ ਖੁਸ਼ਹਾਲ ਬਣੇ। ਉਨ੍ਹਾਂ ਕਿਹਾ, ‘ਜੰਮੂ ਕਸ਼ਮੀਰ ’ਚ ਸ਼ਾਂਤੀ ਦਾ ਮਾਹੌਲ ਹੈ ਅਤੇ ਅਸੀਂ ਇਸ ਦਾ ਸੈਰ-ਸਪਾਟੇ ’ਤੇ ਅਸਰ ਦੇਖਿਆ ਹੈ। ਕਸ਼ਮੀਰ ਅੱਜ ਵਿਕਾਸ ਦੀ ਨਵੀਂ ਕਹਾਣੀ ਲਿਖ ਰਿਹਾ ਹੈ।’ ਉਨ੍ਹਾਂ ਕਿਹਾ ਕਿ ਕਸ਼ਮੀਰ ਘਾਟੀ ਜਲਦੀ ਹੀ ਰੇਲ ਗੱਡੀ ਨਾਲ ਜੁੜ ਜਾਵੇਗੀ ਅਤੇ ਇਸ ਪ੍ਰਤੀ ਲੋਕਾਂ ’ਚ ਉਤਸ਼ਾਹ ਹੈ। ਮੋਦੀ ਨੇ ਪਿਛਲੇ ਸਾਲ ਅਕਤੂਬਰ ’ਚ ਇੱਥੇ ਜ਼ੈੱਡ ਮੋੜ ਸੁਰੰਗ ਨੇੜੇ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ ਸੱਤ ਜਣਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। 6.4 ਕਿਲੋਮੀਟਰ ਲੰਮੀ ਜ਼ੈੱਡ ਮੋੜ ਸੁਰੰਗ ਦੇ ਨਿਰਮਾਣ ’ਤੇ 2716.90 ਕਰੋੜ ਰੁਪਏ ਦੀ ਲਾਗਤ ਆਈ ਹੈ। ਸੁਰੰਗ ਦਾ ਉਦਘਾਟਨ ਕਰਨ ਮਗਰੋਂ ਪ੍ਰਧਾਨ ਮੰਤਰੀ ਅੰਦਰ ਗਏ ਅਤੇ ਪ੍ਰਾਜੈਕਟ ਨਾਲ ਜੁੜੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸੁਰੰਗ ਦਾ ਨਿਰਮਾਣ ਕਰਨ ਵਾਲੇ ਮਜ਼ਦੂਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੀ ਹਾਜ਼ਰ ਸਨ। ਪਿਛਲੇ ਸਾਲ ਸਤੰਬਰ-ਅਕਤੂਬਰ ’ਚ ਹੋਈਆਂ ਵਿਧਾਨ ਸਭਾ ਚੋਣਾਂ ਮਗਰੋਂ ਮੋਦੀ ਦੀ ਇਹ ਪਹਿਲੀ ਜੰਮੂ ਕਸ਼ਮੀਰ ਯਾਤਰਾ ਹੈ।

ਉਮਰ ਵੱਲੋਂ ਜੰਮੂ ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ-ਸਮਾਗਮ ਨੂੰ ਸੰਬੋਧਨ ਕਰਦਿਆਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੇ ਜੰਮੂ ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਪਿਛਲੇ ਸਾਲ ਸਤੰਬਰ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਆਪਣਾ ਇਹ ਵਾਅਦਾ ਜ਼ਰੂਰ ਨਿਭਾਉਣਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦਿਆਂ ਕਿਹਾ ਕਿ 15 ਦਿਨ ਅੰਦਰ ਜੰਮੂ ਕਸ਼ਮੀਰ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾਣਾ ਮਾਣ ਵਾਲੀ ਗੱਲ ਹੈ। ਪਿਛਲੇ ਹਫ਼ਤੇ ਮੋਦੀ ਨੇ ਜੰਮੂ ਰੇਲਵੇ ਡਿਵੀਜ਼ਨ ਦਾ ਆਨਲਾਈਨ ਉਦਘਾਟਨ ਕੀਤਾ ਸੀ। ਉਨ੍ਹਾਂ ਕਿਹਾ ਕਿ ਖਿੱਤੇ ’ਚ ਹਿੰਸਾ ਫੈਲਾਉਣ ਵਾਲਿਆਂ ਨੂੰ ਹਮੇਸ਼ਾ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਅਜਿਹੇ ਲੋਕਾਂ ਨੂੰ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਪਿਛਲੇ ਸਾਲ ਸੁਰੰਗ ਦਾ ਨਿਰਮਾਣ ਕਰ ਰਹੇ ਮਜ਼ਦੂਰਾਂ ’ਤੇ ਹੋਏ ਅਤਿਵਾਦੀ ਹਮਲੇ ’ਚ ਜਾਨ ਗੁਆਉਣ ਵਾਲੇ ਇੱਕ ਸਥਾਨਕ ਡਾਕਟਰ ਸਮੇਤ ਸੱਤ ਜਣਿਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

 

Related posts

Ukraine War : ਮਿਜ਼ਾਈਲ ਹਮਲੇ ਤੋਂ ਬਾਅਦ ਪੂਰੇ ਯੂਕਰੇਨ ਵਿੱਚ ਅਲਰਟ, ਲੋਕਾਂ ਨੂੰ ਸਲਾਹ-ਹਵਾਈ ਹਮਲੇ ਦੇ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰੋ

On Punjab

Turkey Earthquake : ਤਬਾਹੀ ਵਿਚਕਾਰ 36 ਘੰਟਿਆਂ ‘ਚ ਪੰਜਵੀਂ ਵਾਰ ਭੂਚਾਲ ਦੇ ਝਟਕਿਆਂ ਨਾਲ ਦਹਲਿਆ ਤੁਰਕੀ, ਹੁਣ ਤਕ 5 ਹਜ਼ਾਰ ਦੀ ਹੋ ਚੁੱਕੀ ਹੈ ਮੌਤ

On Punjab

ਮਾਰਿਆ ਗਿਆ ਇਸਲਾਮਿਕ ਸਟੇਟ ਚੀਫ ਅਬੂ ਹੁਸੈਨ ਅਲ ਕੁਰੈਸ਼ੀ , ਤੁਰਕੀ ਖੁਫੀਆ ਬਲਾਂ ਨੇ ਸੀਰੀਆ ‘ਚ ਦਾਖਲ ਹੋ ਕੇ ਕੀਤੀ ਕਾਰਵਾਈ

On Punjab