Jassi Gill New Song: ਪਾਲੀਵੁਡ ਦੇ ਸਿਤਾਰੇ ਅਕਸਰ ਹੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।ਜੱਸੀ ਗਿੱਲ ਜੋ ਕਿ ਆਪਣੇ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਜੀ ਹਾਂ ਉਹ ‘ਏਨਾਂ ਚਾਹੁੰਨੀ ਹਾਂ’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਫੈਨਜ਼ ਦੇ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ । ਪੋਸਟਰ ਨੂੰ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸਦੇ ਚੱਲਦੇ ਪੰਜਾਬੀ ਗਾਇਕ ਗੁਰੂ ਰੰਧਾਵਾ, ਐਮੀ ਵਿਰਕ ਤੇ ਕਈ ਹੋਰ ਸਿਤਾਰਿਆਂ ਨੇ ਕਮੈਂਟਸ ਕਰਕੇ ਆਪਣੀ ਸ਼ੁੱਭਕਾਮਨਾਵਾਂ ਦਿੱਤੀਆਂ ਨੇ ।
ਪੋਸਟਰ ਨੂੰ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਰੋਮਾਨ ਨੇ ਲਿਖੇ ਨੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਇਸ ਗੀਤ ਨੂੰ 14 ਅਪ੍ਰੈਲ ਨੂੰ ਜੱਸੀ ਗਿੱਲ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਜਾਵੇਗਾ । ਜੱਸੀ ਗਿੱਲ ਨੇ ਆਪਣੇ ਗੀਤ ਦੇ ਟਿਕ ਟਾਕ ਵੀਡੀਓ ਵੀ ਸ਼ੇਅਰ ਕੀਤੇ ਨੇ । ਇਨ੍ਹਾਂ ਵੀਡੀਓ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੇ ਜਾ ਰਹੇ ਨੇ ।
ਅਜੇ ਤੱਕ ਇੱਕ ਲੱਖ ਤੋਂ ਵੱਧ ਵਿਊਜ਼ ਇਨ੍ਹਾਂ ਵੀਡੀਓ ‘ਤੇ ਆ ਚੁੱਕੇ ਨੇ । ਫੈਨਜ਼ ਬੜੀ ਹੀ ਬੇਸਬਰੀ ਦੇ ਨਾਲ ਇਸ ਗੀਤ ਦੀ ਉਡੀਕ ਕਰ ਰਹੇ ਨੇ।ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹਨਾਂ ਦੀ ਹਾਲ ਹੀ ਵਿੱਚ ਫਿਲਮ ‘ਪੰਗਾ’ ਰਿਲੀਜ਼ ਹੋਈ ਹੈ ਜਿਸ ਵਿੱਚ ਉਹਨਾਂ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਉਹਨਾਂ ਦੀ ਇੱਕ ਹੋਰ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ-2’ ਅਗਸਤ ਵਿੱਚ ਰਿਲੀਜ਼ ਹੋਣ ਵਾਲੀ ਹੈ।ਇਸ ਤੋਂ ਇਲਾਵਾ ਉਹ ‘ਸੋਨਮ ਗੁਪਤਾ ਬੇਵਫ਼ਾ ਹੈ’ ਵਿੱਚ ਵੀ ਨਜ਼ਰ ਆ ਸਕਦੇ ਹਨ। ਜੱਸੀ ਗਿੱਲ ਦੀ ਫੈਨ ਫਾਲੋਇੰਗ ਕਾਫੀ ਜ਼ਿਆਦਾ ਹੈ। ਉਹਨਾਂ ਨੂਮ ਅਕਸਰ ਹੀ ਮੀਡੀਆ ਆਪਣੇ ਕੈਮਰਿਆਂ ‘ਚ ਕੈਦ ਕਰਦੀ ਰਹਿੰਦੀ ਹੈ। ਜੱਸੀ ਗਿੱਲ ਇੱਕ ਬਹੁਤ ਹੀ ਵਧੀਆ ਸਿੰਗਰ ਹੋਣ ਦੇ ਨਾਲ ਨਾਲ ਇੱਕ ਬਹੁਤ ਹੀ ਵਧੀਆ ਅਦਾਕਾਰ ਵੀ ਹਨ।