ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਟਰੈਕਟਰ-ਟਰਾਲੀਆਂ ਲਿਆਓ ਤੇ ਇੱਥੋਂ ਖੱਡ ‘ਚੋਂ ਰੇਤਾ ਭਰ ਕੇ ਲੈ ਜਾਓ। ਸੀਐਮ ਮਾਨ ਨੇ ਦਾਅਵਾ ਕੀਤਾ ਕਿ ਖੱਡ ‘ਚ ਕਿਸੇ ਵੀ ਤਰ੍ਹਾਂ ਨਾਲ ਟਿੱਪਰ-ਜੇਸੀਬੀ ਦੀ ਇਜਾਜ਼ਤ ਨਹੀਂ ਹੋਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸੱਤ ਜ਼ਿਲ੍ਹਿਆਂ ’ਚ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ ਤੇ ਆਉਂਦੇ ਮਹੀਨੇ ਤੱਕ ਇਨ੍ਹਾਂ ਖੱਡਾਂ ਦੀ ਗਿਣਤੀ 50 ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਤਵਾਰ ਨੂੰ ਕਿਹਾ ਸੀ ਕਿ ਜਨਤਕ ਖੱਡਾਂ ਦਾ ਆਗਾਜ਼ ਹੋ ਗਿਆ ਹੈ ਜਿੱਥੋਂ ਲੋਕ ਟਰੈਕਟਰ-ਟਰਾਲੀ ਲਿਜਾ ਕੇ 5.50 ਰੁਪਏ ਕਿਊਬਿਕ ਫੁੱਟ ਦੇ ਭਾਅ ਰੇਤ ਭਰ ਸਕਣਗੇ।