Trump claims China: ਵਾਸ਼ਿੰਗਟਨ: ਪੂਰੀ ਵਿੱਚ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ । ਜਿਸ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਚੀਨ ‘ਤੇ ਨਿਸ਼ਾਨਾ ਸਾਧਿਆ ਹੈ । ਜਿੱਥੇ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ‘ਤੇ ਗੰਭੀਰ ਦੋਸ਼ ਲਗਾਏ ਹਨ । ਟਰੰਪ ਨੇ ਕਿਹਾ ਹੈ ਕਿ ਚੀਨ ਜਿਸ ਤਰੀਕੇ ਨਾਲ ਕੋਰੋਨਾ ਸੰਕਟ ਨਾਲ ਨਜਿੱਠ ਰਿਹਾ ਹੈ, ਇਸਦਾ ਪੁਖਤਾ ਸਬੂਤ ਹੈ ਕਿ ਚੀਨ ਮੈਨੂੰ ਚੋਣਾਂ ਵਿੱਚ ਹਰਾਉਣਾ ਚਾਹੁੰਦਾ ਹੈ । ਓਵਲ ਦਫਤਰ ਵਿਖੇ ਇੱਕ ਇੰਟਰਵਿਊ ਵਿੱਚ ਟਰੰਪ ਨੇ ਕਿਹਾ ਕਿ ਵਾਇਰਸ ਨੂੰ ਲੈ ਕੇ ਚੀਨ ਦਾ ਜੋ ਰਵਈਆ ਦੇ ਸਬੰਧ ਵਿੱਚ ਵੱਖ-ਵੱਖ ਨਤੀਜਿਆਂ ‘ਤੇ ਵਿਚਾਰ ਕਰ ਰਿਹਾ ਸੀ । ਉਨ੍ਹਾਂ ਕਿਹਾ ਕਿ ਮੈਂ ਬਹੁਤ ਕੁਝ ਕਰ ਸਕਦਾ ਹਾਂ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਟਰੰਪ ਕੋਰੋਨਾ ਵਾਇਰਸ ਨਾਲ ਚੀਨ ‘ਤੇ ਲਗਾਤਾਰ ਹਮਲਾ ਕਰਦੇ ਰਹੇ ਹਨ । ਹਾਲ ਹੀ ਵਿੱਚ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਅਮਰੀਕਾ ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਦੇ ਸਬੰਧ ਵਿੱਚ ਚੀਨ ਖਿਲਾਫ਼ ਬਹੁਤ ਗੰਭੀਰ ਜਾਂਚ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਵਾਇਰਸ ਦੇ ਫੈਲਣ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਬਹੁਤ ਸਾਰੇ ਤਰੀਕੇ ਹਨ ।
ਉਨ੍ਹਾਂ ਕਿਹਾ ਕਿ ਅਮਰੀਕਾ ਇਸ ਸਬੰਧ ਵਿੱਚ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ ਅਤੇ ਉਹ ਚੀਨ ਤੋਂ ਖੁਸ਼ ਨਹੀਂ ਹੈ । ਹਾਲ ਹੀ ਦੇ ਹਫ਼ਤਿਆਂ ਵਿੱਚ ਚੀਨ ਨੂੰ ਇਸ ਵਾਇਰਸ ਦੇ ਫੈਲਣ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਵਿਚਾਰ ਨੂੰ ਕਾਫ਼ੀ ਸਮਰਥਨ ਮਿਲਿਆ ਹੈ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਟਰੰਪ ਨੇ ਚੀਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਚੀਨ ਕੋਰੋਨਾ ਵਾਇਰਸ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ । ਉਨ੍ਹਾਂ ਕਿਹਾ ਕਿ ਸਿਰਫ਼ ਚੀਨ ਦੀ ਗਲਤੀ ਕਾਰਨ 184 ਦੇਸ਼ ਨਰਕ ਵਿਚੋਂ ਲੰਘ ਰਹੇ ਹਨ । ਜਿਸ ਕਾਰਨ ਅਮਰੀਕੀ ਨੇਤਾਵਾਂ ਨੇ ਮੰਗ ਕੀਤੀ ਹੈ ਕਿ ਦੇਸ਼ ਨੂੰ ਨਿਰਮਾਣ ਅਤੇ ਖਣਿਜਾਂ ਲਈ ਚੀਨ ‘ਤੇ ਨਿਰਭਰਤਾ ਘੱਟ ਕਰਨੀ ਹੋਵੇਗੀ ।