India supply hydroxychloroquine: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਬੇਨਤੀ ਕਰਨ ਤੋਂ ਬਾਅਦ ਆਖਰਕਾਰ ਭਾਰਤ ਨੇ ਅਮਰੀਕਾ ਨੂੰ ਹਾਈਡ੍ਰੋਸਾਈਕਲੋਰੋਕਿਨ ਨਿਰਯਾਤ ਕਰਨ ਦਾ ਫੈਸਲਾ ਕੀਤਾ ਹੈ । 4 ਅਪ੍ਰੈਲ ਨੂੰ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰ ਕੇ ਅਮਰੀਕਾ ਨੂੰ ਹਾਈਡ੍ਰੋਕਸਾਈਕਲੋਰੋਕਾਈਨ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ ਸੀ ।
ਜਿਸ ਤੋਂ ਬਾਅਦ ਭਾਰਤ ਸਰਕਾਰ ਖਤਰਨਾਕ ਕੋਰੋਨਾਵਾਇਰਸ ਦੇ ਇਲਾਜ ਵਿੱਚ ਮਲੇਰੀਆ ਦੀ ਦਵਾਈ ਹਾਈਡ੍ਰੋਕਸਾਈਕਲੋਰੋਕਿਨ ਅਤੇ ਪੈਰਾਸੀਟਾਮੋਲ ਦੇ ਨਿਰਯਾਤ ਤੋਂ ਪਾਬੰਦੀ ਹਟਾਉਣ ਲਈ ਸਹਿਮਤ ਹੋ ਗਈ ਹੈ । ਵਿਦੇਸ਼ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ ਇਹ ਜ਼ਰੂਰੀ ਦਵਾਈਆਂ ਕੋਰੋਨਾ ਵਾਇਰਸ ਪ੍ਭਾਵਿਤ ਅਮਰੀਕਾ ਸਮੇਤ ਗੁਆਂਢੀ ਦੇਸ਼ਾਂ ਨੂੰ ਸਪਲਾਈ ਕੀਤੀਆਂ ਜਾਣਗੀਆਂ ।
ਦੱਸ ਦਈਏ ਕਿ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖਤ ਲਹਿਜੇ ਵਿੱਚ ਭਾਰਤ ਤੋਂ ਹਾਈਡ੍ਰੋਕਸਾਈਕਲੋਰੋਕਿਨ ਦਵਾਈ ਭੇਜਣ ਦੀ ਮੰਗ ਕੀਤੀ ਹੈ । ਟਰੰਪ ਨੇ ਮੰਗਲਵਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਭਾਰਤ ਕੋਰੋਨਾ ਵਾਇਰਸ ਨਾਲ ਲੜਨ ਲਈ ਇਕ ਮਹੱਤਵਪੂਰਣ ਦਵਾਈ ਨਹੀਂ ਭੇਜਦਾ ਤਾਂ ਉਸ ਨੂੰ ਅਮਰੀਕਾ ਦੇ ਬਦਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।
ਜਿਸ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਭਾਰਤ ਸਮੇਤ ਦੁਨੀਆਂ ਦੇ ਸਾਰੇ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਨ । ਜਿਸ ਕਾਰਨ ਭਾਰਤ ਵੱਲੋਂ ਇਸ ਸੰਕਟ ਵਿੱਚ ਮਾਨਵਤਾਵਾਦੀ ਅਧਾਰਾਂ ‘ਤੇ ਗੁਆਂਢੀ ਦੇਸ਼ਾਂ ਵਿੱਚ ਪੈਰਾਸੀਟਾਮੋਲ ਅਤੇ ਹਾਈਡ੍ਰੋਸਾਈਕਲੋਰੋਕਿਨ ਦਵਾਈਆਂ ਦੀ ਢੁਕਵੀਂ ਸਪਲਾਈ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ ।