Pakistan must crack down: ਵਾਸ਼ਿੰਗਟਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਦੀ ਵਿਚੋਲਗੀ ਦੇ ਸਵਾਲ ‘ਤੇ ਵ੍ਹਾਈਟ ਹਾਊਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਨੂੰ ਘੱਟ ਕਰਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਆਪਸੀ ਗੱਲਬਾਤ ਕਰ ਕੇ ਸ਼ਾਂਤੀਪੂਰਵਕ ਮਾਮਲਿਆਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ ।
ਨ: ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤ ਦੌਰੇ ਤੋਂ ਪਹਿਲਾਂ ਅਮਰੀਕਾ ਨੇ ਵੱਡਾ ਬਿਆਨ ਦਿੱਤਾ ਹੈ । ਜਿਸ ਵਿੱਚ ਅਮਰੀਕਾ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਨੂੰ ਅੱਤਵਾਦ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ । ਅਮਰੀਕਾ ਨੇ ਕਿਹਾ ਕਿ ਜੇਕਰ ਪਾਕਿਸਤਾਨ ਭਾਰਤ ਨਾਲ ਗੱਲ ਕਰਨਾ ਚਾਹੁੰਦਾ ਹੈ ਤਾਂ ਪਹਿਲਾਂ ਉਸਨੂੰ ਅੱਤਵਾਦ ‘ਤੇ ਕਾਰਵਾਈ ਕਰਨੀ ਪਏਗੀ ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਦੀ ਵਿਚੋਲਗੀ ਦੇ ਸਵਾਲ ‘ਤੇ ਵ੍ਹਾਈਟ ਹਾਊਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਨੂੰ ਘੱਟ ਕਰਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਆਪਸੀ ਗੱਲਬਾਤ ਕਰ ਕੇ ਸ਼ਾਂਤੀਪੂਰਵਕ ਮਾਮਲਿਆਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ ।
ਇਸ ਤੋਂ ਇਲਾਵਾ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਈ ਵੀ ਗੱਲਬਾਤ ਉਸ ਸਮੇਂ ਹੀ ਸਫਲ ਹੋਵੇਗੀ ਜੇ ਪਾਕਿਸਤਾਨ ਅੱਤਵਾਦ ਵਿਰੁੱਧ ਸਖਤ ਕਾਰਵਾਈ ਕਰੇ ਅਤੇ ਦਹਿਸ਼ਤ ਨੂੰ ਖ਼ਤਮ ਕਰੇ । ਉਨ੍ਹਾਂ ਦੱਸਿਆ ਕਿ ਉਹਇਸ ‘ਤੇ ਵੀ ਲਗਾਤਾਰ ਨਜ਼ਰ ਰੱਖ ਰਹੇ ਹਨ ।
ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਸ਼ਾਂਤੀ ਬਹਾਲ ਕਰਨ ਦੀ ਪ੍ਰਕਿਰਿਆ ਬਾਰੇ ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਨੇ ਇਸ ਮਾਮਲੇ ਵਿੱਚ ਭਾਰਤ ਤੋਂ ਮਦਦ ਵੀ ਮੰਗੀ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਭਾਰਤ ਨੂੰ ਇਸ ਮਾਮਲੇ ਵਿੱਚ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 24 ਅਤੇ 25 ਫਰਵਰੀ ਨੂੰ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਆ ਰਹੇ ਹਨ ।