50.11 F
New York, US
March 13, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਟਰੱਕ ਖਾਈ ਵਿਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋਈ

ਕਰਨਾਟਕ –ਕਰਨਾਟਕ ਦੇ ਉੱਤਰਾ ਕੰਨੜ ਦੇ ਅਰੇਬਿਲੇ ਖੇਤਰ ਵਿੱਚ ਬੁੱਧਵਾਰ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ। ਕੇਐਮਸੀ ਹਸਪਤਾਲ ਦੇ ਡਾਇਰੈਕਟਰ ਐਸਐਫ ਕਮਰ ਨੇ ਕਿਹਾ ਇੱਕ ਮਰੀਜ਼ ਨੂੰ ਮ੍ਰਿਤਕ (ਹਸਪਤਾਲ ਵਿੱਚ) ਲਿਆਂਦਾ ਗਿਆ ਸੀ, ਬਾਕੀ 11 ਜ਼ਖਮੀ ਸਾਡੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਹਨ। ਇਨ੍ਹਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਫਿਲਹਾਲ ਉਹ ਖਤਰੇ ਤੋਂ ਬਾਹਰ ਹਨ।

ਜ਼ਿਕਰਯੋਗ ਹੈ ਕਿ ਪੀੜਤ ਸਬਜ਼ੀ ਵਿਕਰੇਤਾ ਦੱਸੇ ਗਏ ਹਨ ਜੋ ਸਾਵਨੂਰ ਤੋਂ ਕੁਮਟਾ ਮੰਡੀ ਵਿੱਚ ਸਬਜ਼ੀ ਵੇਚਣ ਲਈ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਟਰੱਕ ਬੇਕਾਬੂ ਹੋ ਕੇ 50 ਮੀਟਰ ਹੇਠਾਂ ਖਾਈ ਵਿੱਚ ਡਿੱਗ ਗਿਆ। ਸੂਬੇ ’ਚ ਵਾਪਰੇ ਘਾਤਕ ਹਾਦਸਿਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਸਿੱਧਰਮਈਆ ਨੇ ਮੌਤਾਂ ’ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

Related posts

ਅੱਜ ਦੇ ਪੰਜਾਬ ਤੇ ਰਾਜਨੀਤੀ ਹਾਵੀ..

Pritpal Kaur

ਰੂਸ ਨੇ ਕੀਤੀ ਕੋਰੋਨਾਵਾਇਰਸ ਵੈਕਸੀਨ ਤਿਆਰ, ਸੈਨਿਕਾਂ ‘ਤੇ ਵੀ ਹੋ ਰਿਹਾ ਟ੍ਰਾਈਲ

On Punjab

ਵੀਜ਼ੇ ਸਸਪੈਂਡ ਕਰਨ ਮਗਰੋਂ ਅਮਰੀਕਾ ਦੇ ਭਾਰਤ ‘ਤੇ ਵੱਡੇ ਇਲਜ਼ਾਮ! ਸਪੈਸ਼ਲ ਜਹਾਜ਼ ਦੀਆਂ ਉਡਾਣਾਂ ‘ਤੇ ਰੋਕ

On Punjab