ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਮੈਗਸੀਪਾ ਚੰਡੀਗੜ੍ਹ ਵਿਚ ਹੋਏ ਇੱਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿਚ ਰੈੱਡ ਕਰਾਸ ਰਾਹੀਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੂੰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਪ੍ਰਧਾਨ ਹੋਣ ਵਜੋਂ ਇਹ ਸਨਮਾਨ ਦਿਤਾ ਗਿਆ ਹੈ। ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਫ਼ਿਰੋਜ਼ਪੁਰ ਵੱਲੋ ਕੀਤੀਆਂ ਗਤੀਵਿਧੀਆਂ ਜਿਵੇਂ ਕਿ ਵਿਸ਼ੇਸ਼ ਲੋੜ੍ਹਾ ਵਾਲੇ ਵਿਅਕਤੀਆਂ ਨੂੰ ਉਪਕਰਨ, ਬਾਰਡਰ ਏਰੀਏ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਾਫ਼ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਸਿਸਟਮ, ਗ਼ਰੀਬ ਅਤੇ ਵਿਧਵਾ ਔਰਤਾਂ ਨੂੰ ਸਵੈ ਰੋਜ਼ਗਾਰ ਚਲਾਉਣ ਲਈ ਸਿਲਾਈ ਮਸ਼ੀਨਾਂ, ਬੇਸਹਾਰਾ ਅਤੇ ਲੋੜਵੰਦ ਲੋਕਾਂ ਦੇ ਇਲਾਜ ਕਰਵਾਉਣ ਲਈ ਫਿਜੀਓਥਰੈਪੀ ਸਹੂਲਤਾਂ ਬਹੁਤ ਹੀ ਘੱਟ ਰੇਟਾਂ ਤੇ ਮੁਹੱਈਆ ਕਰਵਾਉਣ, ਅੰਧਵਿਦਿਆਲਾ ਨੂੰ ਚਲਾਉਣ ਲਈ ਸਹਿਯੋਗ ਕਰਨ ਅਤੇ ਲਾਵਾਰਸ ਲਾਸ਼ਾਂ ਦੇ ਅੰਤਿਮ ਸੰਸਕਾਰ, ਗ਼ਰੀਬ ਬੱਚਿਆਂ ਦੀ ਪੜ੍ਹਾਈ ਦੀ ਫ਼ੀਸ/ਕਿਤਾਬਾਂ ਦੇਣ, ਖ਼ੂਨਦਾਨ ਕੈਂਪ ਲਵਾਉਣ ਸਮੇਤ ਹੋਰ ਕਈ ਲੋਕ ਭਲਾਈ ਕੰਮਾਂ ਲਈ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਮਾਣਯੋਗ ਰਾਜਪਾਲ ਜੀ ਵੱਲੋ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਸ੍ਰੀ ਕੁਲਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਨਮਾਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਫ਼ਸਰ ਸਾਹਿਬਾਨ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣ ਅਸਲ ਵਧਾਈ ਦੇ ਪਾਤਰ ਹਨ ਅਤੇ ਇਹ ਸਭ ਉਨ੍ਹਾਂ ਦੇ ਸਹਿਯੋਗ ਸਦਕਾ ਹੀ ਹੋਇਆ ਹੈ । ਇਸ ਤੋਂ ਇਲਾਵਾ ਸਮਾਜ ਸੇਵਾ ਵਿੱਚ ਉੱਘਾ ਕੰਮ ਕਰਨ ਲਈ ਸ੍ਰੀ ਅਨੀਰੁੱਧ ਗੁਪਤਾ ਸੀ.ਈ.ਓ ਡੀ.ਸੀ.ਮਾਡਲ ਗਰੁੱਪ ਆਫ਼ ਸਕੂਲਜ਼ ਅਤੇ ਸ੍ਰੀ ਹਰੀਸ਼ ਮੌਂਗਾ ਸਮਾਜ ਸੇਵਕ ਨੂੰ ਵੀ ਮਾਣਯੋਗ ਰਾਜਪਾਲ ਜੀ ਵੱਲੋ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿੱਚ ਡਾ: ਰਮੇਸ਼ਵਰ ਸਿੰਘ, ਸ੍ਰੀ ਪ੍ਰਵੀਨ ਧਵਨ ਸਮਾਜ ਸੇਵਕ ਅਤੇ ਸ੍ਰੀ ਅਸ਼ੋਕ ਬਹਿਲ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਫ਼ਿਰੋਜ਼ਪੁਰ ਵੀ ਹਾਜ਼ਰ ਸਨ ।
next post