ਵਾਸ਼ਿੰਗਟਨ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਗਲਤ ਟਿੱਪਣੀ ਕਰਨਾ ਏਬੀਸੀ ਨਿਊਜ਼ ਨੂੰ ਮਹਿੰਗਾ ਪਿਆ। ਹੁਣ ਚੈਨਲ ਨੂੰ ਟਰੰਪ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ 15 ਮਿਲੀਅਨ ਅਮਰੀਕੀ ਡਾਲਰ ਯਾਨੀ 127.5 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਚੈਨਲ ਨੇ ਮਾਮਲੇ ਦਾ ਨਿਪਟਾਰਾ ਕਰਨ ਲਈ ਸਹਿਮਤੀ ਦਿੱਤੀ ਹੈ।
ਸੀਐਨਐਨ ਦੀ ਰਿਪੋਰਟ ਮੁਤਾਬਕ ਇਸ ਰਕਮ ਨਾਲ ਇੱਕ ਲਾਇਬ੍ਰੇਰੀ ਬਣਾਈ ਜਾਵੇਗੀ, ਜਿਸ ਦੀ ਕੋਈ ਫੀਸ ਨਹੀਂ ਲਈ ਜਾਵੇਗੀ।