ਵਾਸ਼ਿੰਗਟਨ: ਚੀਨ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਅਕਸਰ ਚੀਨ ‘ਤੇ ਤਲਖ਼ੀ ਜ਼ਾਹਰ ਕਰਨ ਵਾਲੇ ਟਰੰਪ ਨੇ ਕਿਹਾ ਕਿ ਭਾਰਤ-ਚੀਨ ਦੇ ਲੋਕਾਂ ਦੀ ਭਲਾਈ ਤੇ ਸ਼ਾਂਤੀ ਬਣਾਈ ਰੱਖਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਾ ਚਾਹੁੰਦੇ ਹਨ।
ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਟਰੰਪ ਪ੍ਰਸ਼ਾਸਨ ਪਿਛਲੇ ਕਈ ਹਫ਼ਤਿਆਂ ਤੋਂ ਚੀਨ ਖਿਲਾਫ ਭਾਰਤ ਦੇ ਸਮਰਥਨ ‘ਚ ਖੁੱਲ੍ਹ ਕੇ ਸਾਹਮਣੇ ਆਇਆ ਹੈ। ਵਾਊਟ ਹਾਊਸ ਦੇ ਪ੍ਰੈੱਸ ਸਕੱਤਰ ਕਾਇਲੇ ਮੈਕਨੀ ਨੇ ਵੀਰਵਾਰ ਇਕ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਕਿਹਾ, “ਮੈਂ ਭਾਰਤ ਦੇ ਲੋਕਾਂ ਨੂੰ ਬੇਹੱਦ ਪਿਆਰ ਕਰਦਾ ਹਾਂ ਤੇ ਮੈਂ ਚੀਨ ਦੇ ਲੋਕਾਂ ਨੂੰ ਵੀ ਪਿਆਰ ਕਰਦਾ ਹਾਂ। ਇਸ ਲਈ ਮੈਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਕੁਝ ਵੀ ਕਰਨ ਲਈ ਤਿਆਰ ਹਾਂ।”