ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਰਾਸ਼ਟਰਪਤੀ ਚੋਣਾਂ ‘ਚ ਹਾਰ ਮੰਨਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਪਹਿਲੀ ਵਾਰ ਮੀਡੀਆ ‘ਚ ਤਖਤਾਪਲਟ ਦੀਆਂ ਖਬਰਾਂ ਨੂੰ ਹਵਾ ਦਿੱਤੀ ਜਾ ਰਹੀ ਹੈ। ਰੱਖਿਆ ਮੰਤਰੀ ਮਾਈਕ ਪੌਂਪੀਓਂ ਨੇ ਕਿਹਾ ਕਿ ਸੱਤਾ ਦਾ ਤਬਾਦਲਾ ਸ਼ਾਂਤੀਪੂਰਵਕ ਤਰੀਕੇ ਨਾਲ ਹੋਵੇਗਾ। ਪਰ ਡੌਨਾਲਡ ਟਰੰਪ ਹੀ ਰਾਸ਼ਟਰਪਤੀ ਹੋਣਗੇ। ਨਵੀਂ ਸਰਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਟਰੰਪ ਪ੍ਰਸ਼ਾਸਨ ਨੇ ਕੀਤੇ ਵੱਡੇ ਬਦਲਾਅ:
ਮਾਈਕ ਪੌਂਪੀਓ ਦੇ ਇਸ ਬਿਆਨ ਤੋਂ ਬਾਅਦ ਅਮਰੀਕੀ ਮੀਡੀਆ ‘ਚ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਡੌਨਾਲਡ ਟਰੰਪ ਤਖਤਾਪਲਟ ਕਰ ਸਕਦੇ ਹਨ। ਖਬਰਾਂ ਇਹ ਵੀ ਹਨ ਕਿ ਡੌਨਾਲਡ ਟਰੰਪ ਵੱਲੋਂ ਅਮਰੀਕਾ ਦੇ ਰੱਖਿਆ ਮੰਤਰਾਲੇ ‘ਚ ਵੱਡੇ ਪੈਮਾਨੇ ‘ਤੇ ਬਦਲਾਅ ਕੀਤੇ ਜਾ ਰਹੇ ਹਨ। ਪੇਂਟਾਗਨ ਦੇ ਫੌਜੀ ਅਗਵਾਈ ‘ਚ ਤੇਜ਼ੀ ਨਾਲ ਹੋ ਰਹੇ ਬਦਲਾਅ ਨੇ ਲੋਕਾਂ ਦੇ ਫਿਕਰ ਵਧਾ ਦਿੱਤੇ ਹਨ। ਟਰੰਪ ਪ੍ਰਸ਼ਾਸਨ ਨੇ ਪੇਂਟਾਗਨ ਦੇ ਸਭ ਤੋਂ ਸੀਨੀਅਰ ਅਫਸਰਾਂ ਨੂੰ ਹਟਾ ਦਿੱਤਾ ਹੈ।
ਰੱਖਿਆ ਸਕੱਤਰ ਮਾਰਕ ਐਸਪਰ ਨੂੰ ਅਹੁਦੇ ਤੋਂ ਹਟਾਇਆ
ਇਸ ਤੋਂ ਪਹਿਲਾਂ ਟਰੰਪ ਪ੍ਰਸ਼ਾਸਨ ਨੇ ਰੱਖਿਆ ਸਕੱਤਰ ਮਾਰਕ ਐਸਪਰ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਟਰੰਪ ਨੇ ਟਵੀਟ ‘ਚ ਕਿਹਾ, ਮਾਰਕ ਐਸਪਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਰਾਸ਼ਟਰੀ ਰੱਖਿਆ ਅੱਤਵਾਦ ਕੇਂਦਰ ਦੇ ਨਿਰਦੇਸ਼ਕ ਕ੍ਰਿਸਟੋਫਰ ਸੀ.ਮਿਲਰ ਨੂੰ ਕਾਰਜਵਾਹਕ ਰੱਖਿਆ ਸਕੱਤਰ ਦੇ ਤੌਰ ‘ਤੇ ਲਿਆ ਰਹੇ ਹਨ।