57.96 F
New York, US
April 24, 2025
PreetNama
ਫਿਲਮ-ਸੰਸਾਰ/Filmy

ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਕਰਨ ਕਰਨ ਔਜਲਾ ਦਾ ਨਵਾਂ ਗੀਤ ‘It’s Okay God’

Karan Aujla New Song: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਅਤੇ ਅਦਾਕਾਰ ਕਰਨ ਔਜਲਾ ਜੋ ਕਿ ਗੀਤਾਂ ਦੀ ਮਸ਼ੀਨ ਦੇ ਤੌਰ ‘ਤੇ ਜਾਣੇ ਜਾਂਦੇ ਹਨ ਅਤੇ ਹੁਣ ਹਿੱਟ ਗੀਤਾਂ ਦੀ ਮਸ਼ੀਨ ਬਣ ਚੁੱਕੇ ਹਨ। ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇਣ ਵਾਲੇ ਕਰਨ ਔਜਲਾ ਇਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਹਨ। ਉਨ੍ਹਾਂ ਦਾ ਗੀਤ ‘ਇਟਸ ਓਕੇ ਗੌਡ’ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਵਿਚ ਉਨ੍ਹਾਂ ਨੇ ਜ਼ਿੰਦਗੀ ਵਿਚ ਖਾਧੇ ਧੋਖਿਆਂ ਦੀ ਦਾਸਤਾਨ ਨੂੰ ਬਿਆਨ ਕੀਤਾ ਹੈ।

ਦਿਲ ਦੇ ਜਜ਼ਬਾਤਾਂ ਨਾਲ ਇਸ ਗੀਤ ਨੂੰ ਕਰਨ ਔਜਲਾ ਨੇ ਆਪਣੀ ਕਲਮ ਨਾਲ ਸ਼ਿੰਗਾਰਿਆ ਅਤੇ ਗਾਇਆ ਹੈ, ਜਿਸ ਨੂੰ ਮਿਊਜ਼ਿਕ ਪਰੂਫ ਤੇ ਹੋਮੀ ਬੁਆਏ ਨੇ ਦਿੱਤਾ ਹੈ। ਗੀਤ ਦਾ ਵੀਡੀਓ ਰੂਪਨ ਬੱਲ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ। ਰੇਹਾਨ ਮਿਊਜ਼ਿਕ ਦੇ ਯੂਟਿਊਬ ਚੈਨਲ ‘ਤੇ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਰਨ ਔਜਲਾ ਜਿਹੜੇ ਅੱਜ ਕੱਲ੍ਹ ਭਾਰਤ ਦੇ ਦੌਰੇ ‘ਤੇ ਹਨ ਅਤੇ ਲਗਾਤਾਰ ਲਾਈਵ ਸ਼ੋਅਜ਼ ‘ਚ ਰੁੱਝੇ ਹੋਏ ਹਨ।

ਉਹ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਨਵੇਂ ਗੀਤ ਦੀ ਜਾਣਕਾਰੀ ਸੋਸ਼ਲ ਮੀਡਿਆ ਰਾਹੀ ਆਪਣੇ ਪ੍ਰਸ਼ੰਸਕਾਂ ਨੂੰ ਦਿੰਦੇ ਰਹਿੰਦੇ ਹਨ ਉਹਨਾਂ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਗੱਲ ਕਰੀਏ ਕਰਨ ਔਜਲਾ ਦੇ ਕੰਮ ਦੀ ਤਾਂ ਉਹ ਗਾਇਕ ਹੋਣ ਦੇ ਨਾਲ ਗੀਤਕਾਰ ਵੀ ਨੇ। ਜਿਨ੍ਹਾਂ ਦੀ ਕਲਮ ‘ ਚੋਂ ਨਿਕਲੇ ਗੀਤ ਨਾਮੀ ਗਾਇਕ ਜਿਵੇਂ ਦੀਪ ਜੰਡੂ, ਜੱਸੀ ਗਿੱਲ, ਗੁਰਲੇਜ਼ ਅਖ਼ਤਰ, ਹਰਫ ਚੀਮਾ, ਦਿਲਪ੍ਰੀਤ ਢਿੱਲੋਂ ਵਰਗੇ ਕਈ ਨਾਮੀ ਗਾਇਕ ਗਾ ਚੁੱਕੇ ਹਨ।

Related posts

ਲਤਾ ਮੰਗੇਸ਼ਕਰ ਦੀ ਬਿਲਡਿੰਗ ਨੂੰ ਬੀਐਮਸੀ ਨੇ ਕੀਤਾ ਸੀਲ

On Punjab

ਜਿਨਸੀ ਸ਼ੋਸ਼ਣ ਮਾਮਲੇ ‘ਚ ਪੁੱਛਗਿੱਛ ਲਈ ਪੁਲਿਸ ਸਟੇਸ਼ਨ ਪਹੁੰਚੇ ਅਨੁਰਾਗ ਕਸ਼ਿਅਪ, ਪਾਇਲ ਘੋਸ਼ ਨੇ ਦਰਜ ਕਰਵਾਈ ਸੀ FIR

On Punjab

Aryan Khan Bail Hearing : ਆਰੀਅਨ ਖ਼ਾਨ ਨੂੰ ਨਹੀਂ ਮਿਲੀ ਜ਼ਮਾਨਤ, ਜ਼ਮਾਨਤ ਪਟੀਸ਼ਨ ‘ਤੇ ਕੱਲ੍ਹ ਫਿਰ ਹੋਵੇਗੀ ਸੁਣਵਾਈ

On Punjab