14.72 F
New York, US
December 23, 2024
PreetNama
ਖਾਸ-ਖਬਰਾਂ/Important News

ਦਸਤਾਰਧਾਰੀ ਮਹਿਲਾ ਪਹਿਲੀ ਵਾਰ ਹਾਂਗਕਾਂਗ ਜੇਲ੍ਹ ਵਿਭਾਗ ‘ਚ ਬਣੀ ਅਧਿਕਾਰੀ

ਹਾਂਗਕਾਂਗ: ਹਾਂਗਕਾਂਗ ਜੇਲ੍ਹ ਵਿਭਾਗ ਵਿਚ ਪੰਜਾਬੀ ਮੂਲ ਦੀ ਸੁਖਦੀਪ ਕੌਰ ਨੂੰ ਬਤੌਰ ਸਹਾਇਕ ਅਫਸਰ ਨਿਯੁਕਤ ਕੀਤਾ ਗਿਆ ਹੈ । ਇਹ ਹਾਂਗਕਾਂਗ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਪੰਜਾਬੀ ਮੂਲ ਦੀ ਮਹਿਲਾ ਨੂੰ ਜੇਲ੍ਹ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੋਵੇ । ਦਰਅਸਲ, 24 ਸਾਲਾਂ ਸੁਖਦੀਪ ਕੌਰ ਇੱਕ ਅੰਮ੍ਰਿਤਧਾਰੀ ਮਹਿਲਾ ਹੈ, ਜੋ ਸਿਰ ‘ਤੇ ਦਸਤਾਰ ਸਜਾਉਂਦੀ ਹੈ । ਮਿਲੀ ਜਾਣਕਾਰੀ ਅਨੁਸਾਰ ਸੁਖਦੀਪ ਕੌਰ ਪੰਜਾਬ ਦੇ ਤਰਨਤਾਰਨ ਦੇ ਪਿੰਡ ਭੁੱਚਰ ਖੁਰਦ ਨਾਲ ਸਬੰਧਤ ਹੈ, ਜੋ ਪਿਛਲੇ 14 ਸਾਲਾਂ ਤੋਂ ਹਾਂਗਕਾਂਗ ਵਿੱਚ ਰਹਿ ਰਹੀ ਹੈ ।
ਇਸ ਸਬੰਧੀ ਸੁਖਦੀਪ ਕੌਰ ਦਾ ਕਹਿਣਾ ਹੈ ਕਿ ਉਹ ਆਪਣੀ ਵਿਲੱਖਣ ਦਸਤਾਰਧਾਰੀ ਦਿੱਖ ਕਾਰਨ ਖਿੱਚ ਦਾ ਕੇਂਦਰ ਅਤੇ ਸਤਿਕਾਰ ਦੀ ਪਾਤਰ ਬਣੀ ਰਹੀ ਹੈ । ਉਨ੍ਹਾਂ ਦੱਸਿਆ ਕਿ 23 ਹਫਤੇ ਦੀ ਸਿਖਲਾਈ ਦੌਰਾਨ ਉਸ ਦੀਆਂ ਧਾਰਮਿਕ ਭਾਵਨਾ ਦਾ ਸਤਿਕਾਰ ਕਰਦਿਆਂ ਵਿਭਾਗ ਵੱਲੋਂ ਉਸ ਨੂੰ ਦਸਤਾਰ ਸਮੇਤ ਕਕਾਰ ਧਾਰਨ ਦੀ ਇਜਾਜ਼ਤ ਵੀ ਦਿੱਤੀ ਗਈ ਹੈ ।

ਦੱਸ ਦੇਈਏ ਕਿ ਦਸਤਾਰਧਾਰੀ ਮਹਿਲਾ ਹੋਣ ਕਾਰਨ ਹੈਰਾਨੀਜਨਕ ਮਾਹੌਲ ਵਿਚ ਹੋਏ ਵਿਚਾਰ ਵਟਾਂਦਰੇ ਦੌਰਾਨ ਉਸ ਨੇ ਸਿੱਖ ਧਰਮ ਵਿੱਚ ਔਰਤ ਦੀ ਬਰਾਬਰੀ ਅਤੇ ਮੂਲ ਸਿਧਾਂਤਾਂ ਤੋ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ । ਸੁਖਦੀਪ ਕੌਰ ਦੱਸਿਆ ਕਿ ਉਹ ਜੇਲ੍ਹ ਵਿਭਾਗ ਵਿੱਚ ਉੱਚੇ ਅਹੁਦੇ ਪ੍ਰਾਪਤ ਕਰ ਕੇ ਆਪਣੀ ਕੌਮ ਦਾ ਨਾਮ ਉੱਚਾ ਚੁੱਕਣ ਦਾ ਜਜ਼ਬਾ ਰੱਖਦੀ ਹੈ ।

Related posts

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਨੇ ਕੋਹਲੀ ਨੂੰ ਦਿੱਤੀ ਵਧਾਈ

On Punjab

ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ

On Punjab

ਕੋਰੋਨਾ ਵਾਇਰਸ ਅੱਗੇ ਬੇਵੱਸ ਹੋਇਆ US, 24 ਘੰਟਿਆਂ ‘ਚ 1169 ਲੋਕਾਂ ਦੀ ਮੌਤ

On Punjab