ਚੰਡੀਗੜ੍ਹ: ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਜਿੱਥੇ ਕਿਸਾਨ ਜਥੇਬੰਦੀਆਂ ਇਕਜੁੱਟ ਹੋਕੇ ਸਮੇਂ ਦੀ ਸਰਕਾਰ ਖਿਲਾਫ ਜੁੱਟ ਗਈਆਂ ਹਨ ਉੱਥੇ ਹੀ ਕਈ ਪੰਜਾਬੀ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੱਤਾ।
ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ ‘ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।’
ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ‘ਚ ਰੋਜ਼ਾਨਾ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।