ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕਹਿਣਾ ਹੈ ਕਿ ਉਹ ਸੁਸ਼ਾਂਤ ਸਿੰਘ ਰਾਜਪੂਤ ਨੂੰ ਦੋ ਵਾਰ ਮਿਲੇ ਹਨ ਤੇ ਉਸ ਦੀ ਖੁਦਕੁਸ਼ੀ ਵਾਲੀ ਗੱਲ ਹਜ਼ਮ ਨਹੀਂ ਹੋ ਰਹੀ। ਦਰਅਸਲ, ਇੱਕ ਟਵਿਟਰ ਯੂਜ਼ਰ ਨੇ ਦਿਲਜੀਤ ਨੂੰ ਸੁਸ਼ਾਂਤ ਸਿੰਘ ਮਾਮਲੇ ‘ਚ ਆਵਾਜ਼ ਚੁੱਕਣ ਲਈ ਕਿਹਾ ਸੀ।
ਦਿਲਜੀਤ ਨੇ ਇਸ ਦੇ ਜਵਾਬ ‘ਚ ਕਿਹਾ,
” ਮੈ ਸੁਸ਼ਾਂਤ ਨੂੰ ਦੋ ਵਾਰ ਮਿਲਿਆ ਸੀ, ਖੁਦਕੁਸ਼ੀ ਵਾਲੀ ਗੱਲ ਹਜ਼ਮ ਨਹੀਂ ਹੋ ਰਹੀ, ਜਾਨਦਾਰ ਬੰਦਾ ਸੀ ਉਹ, ਬਾਕੀ ਮੈਂ ਜਾਣਦਾ ਹਾਂ, ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ। ਸੱਚ ਸਭ ਦੇ ਸਾਹਮਣੇ ਆਏਗਾ। “ਦਿਲਜੀਤ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਤੇ ਸੁਸ਼ਾਂਤ ਸਿੰਘ ਬਾਰੇ ਗੱਲ ਕਰ ਚੁੱਕੇ ਹਨ। 30 ਜੂਨ ਨੂੰ ਕੀਤੀ ਆਪਣੀ ਇੱਕ ਇੰਸਟਾਗਰਾਮ ਪੋਸਟ ‘ਚ ਦਿਲਜੀਤ ਨੇ ਸੁਸ਼ਾਂਤ ਨੂੰ ਇੱਕ ‘ਜਾਨਦਾਰ ਬੰਦਾ’ ਕਹਿ ਕੇ ਬੁਲਾਇਆ ਸੀ।