33.49 F
New York, US
February 6, 2025
PreetNama
ਰਾਜਨੀਤੀ/Politics

ਦਿੱਲੀ ਚੋਣਾਂ ’ਚ ਜਿੱਤ ਤੋਂ ਬਾਅਦ PM ਮੋਦੀ ਵੱਲੋਂ ਦਿੱਤੀ ਵਧਾਈ ‘ਤੇ ਕੇਜਰੀਵਾਲ ਨੇ ਦਿੱਤਾ ਇਹ ਜਵਾਬ

Arvind Kejriwal reply PM Modi: ਦਿੱਲੀ ਵਿਧਾਨ ਸਭਾ ਚੋਣਾਂ 2020 ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਕਰਾਰੀ ਹਾਰ ਝੱਲਣੀ ਪਈ । ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਥੇ 62 ਸੀਟਾਂ ਮਿਲੀਆਂ, ਉਥੇ ਹੀ ਭਾਜਪਾ ਨੂੰ ਸਿਰਫ 8 ਸੀਟਾਂ ਨਾਲ ਸੰਤੁਸ਼ਟ ਰਹਿਣਾ ਪਿਆ । ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਜਿੱਤ ਤੋਂ ਬਾਅਦ ਇੱਕ ਵਾਰ ਫਿਰ ਸੱਤਾ ਵਿੱਚ ਆਏ ਮੁੱਖ ਮੰਤਰੀ ਕੇਜਰੀਵਾਲ ਨੂੰ ਸੋਸ਼ਲ ਮੀਡੀਆ ‘ਤੇ ਵਧਾਈਆਂ ਦਾ ਢੇਰ ਲੱਗ ਗਿਆ ।

ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਚੋਣ ਵਿੱਚ ਮਿਲੀ ਜਿੱਤ ਦੀ ਵਧਾਈ ਦਿੱਤੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਚੋਣਾਂ ਜਿੱਤਣ ਲਈ ਵਧਾਈ । ਉਨ੍ਹਾਂ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਉਹ ਦਿੱਲੀ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ ।

ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਟਵੀਟ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀ ਪ੍ਰਧਾਨ ਮੰਤਰੀ ਦੇ ਟਵੀਟ ਦਾ ਜਵਾਬ ਦਿੱਤਾ । ਪ੍ਰਧਾਨ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਲਿਖਿਆ, ਧੰਨਵਾਦ ਸਰ, ਮੈਨੂੰ ਉਮੀਦ ਹੈ ਕਿ ਅਸੀਂ ਮਿਲ ਕੇ ਦਿੱਲੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਲਈ ਕੰਮ ਕਰਾਂਗੇ ।

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਨੇ ਕਿਹਾ ਕਿ ਭਾਜਪਾ ਦਿੱਲੀ ਦੇ ਲੋਕਾਂ ਦੁਆਰਾ ਦਿੱਤੇ ਗਏ ਫਾਸਿਲੇ ਦਾ ਸਤਿਕਾਰ ਕਰਦੀ ਹੈ । ਸਾਰੇ ਵਰਕਰਾਂ ਨੇ ਇਸ ਚੋਣ ਵਿੱਚ ਅਣਥੱਕ ਮਿਹਨਤ ਕੀਤੀ ਅਤੇ ਦਿਨ ਰਾਤ ਚੋਣ ਵਿੱਚ ਲੱਗੇ ਰਹੇ । ਜਿਸ ਕਾਰਨ ਉਹ ਸਾਰੇ ਵਰਕਰਾਂ ਨੂੰ ਤਹਿ ਦਿਲੋਂ ਵਧਾਈਆਂ ਤੇ ਧੰਨਵਾਦ ਕਰਦੇ ਹਨ ।

ਇਸ ਤੋਂ ਇਲਾਵਾ ਰੱਖਿਆ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਰਾਜਨਾਥ ਸਿੰਘ ਨੇ ਕਿਹਾ ਕਿ ਮੈਂ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਧਾਈ ਦਿੰਦਾ ਹਾਂ । ਅਰਵਿੰਦ ਕੇਜਰੀਵਾਲ ਨੇ ਰਾਜਨਾਥ ਸਿੰਘ ਦੀ ਵਧਾਈ ‘ਤੇ ਧੰਨਵਾਦ ਕੀਤਾ ਹੈ ।

Related posts

Delhi Lockdown Extension: ਦਿੱਲੀ ‘ਚ ਲਾਕਡਾਊਨ ਵਧੇਗਾ ਜਾਂ ਨਹੀਂ, ਕੇਜਰੀਵਾਲ ਸਰਕਾਰ ਜਲਦ ਲੈ ਸਕਦੀ ਹੈ ਫ਼ੈਸਲਾ

On Punjab

LIVE PM Narendra Modi Speech: ਵੈਕਸੀਨੇਸ਼ਨ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ, ਸੂਬਿਆਂ ਨੂੰ ਮੁਫ਼ਤ ਵੈਕਸੀਨ ਮੁਹਈਆ ਕਰਵਾਉਣਗੇ

On Punjab

ਕੋਰੋਨਾ ਨਾਲ ਲੜ ਰਹੀ ਦਿੱਲੀ ਲਈ ਚੰਗੀ ਖਬਰ, ਪਲਾਜ਼ਮਾ ਥੈਰੇਪੀ ਦੇ ਸ਼ੁਰੂਆਤੀ ਨਤੀਜੇ ਉਤਸ਼ਾਹਜਨਕ

On Punjab