32.27 F
New York, US
February 3, 2025
PreetNama
ਖਬਰਾਂ/News

ਦਿੱਲੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀ

ਨਵੀਂ ਦਿੱਲੀ-ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਰਾਜਧਾਨੀ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਜਾਤੀ ਜਨਗਣਨਾ ਕਰਵਾਈ ਜਾਵੇਗੀ ਅਤੇ ਪੂਰਵਾਂਚਲੀਆਂ ਲਈ ਇੱਕ ਮੰਤਰਾਲੇ ਦੀ ਸਥਾਪਨਾ ਕੀਤੀ ਜਾਵੇਗੀ।2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪ ਤੋਂ ਹਾਰ ਮਿਲਣ ਤੋਂ ਬਾਅਦ ਕਾਂਗਰਸ ਸੱਤਾ ਤੋਂ ਬਾਹਰ ਹੋ ਗਈ ਸੀ।

ਦਿੱਲੀ ਕਾਂਗਰਸ ਪ੍ਰਧਾਨ ਵੱਲੋਂ ਜਾਰੀ ਕੀਤੇ ਗਏ ਮੈਨੀਫੈਸਟੋ ਵਿਚ ਕਾਂਗਰਸ ਪਾਰਟੀ ਨੇ ਔਰਤਾਂ ਨੂੰ 2500 ਰੁਪਏ ਮਹੀਨਾ, 300 ਯੂਨਿਟ ਤੱਕ ਮੁਫਤ ਬਿਜਲੀ ਅਤੇ 500 ਰੁਪਏ ਵਿੱਚ ਐਲਪੀਜੀ ਸਿਲੰਡਰ ਦੇਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਅਤੇ ਮੁਫਤ ਰਾਸ਼ਨ ਕਿੱਟਾਂ ਵੀ ਪਾਰਟੀ ਦੀਆਂ ਗਾਰੰਟੀਆਂ ਵਿੱਚ ਸ਼ਾਮਲ ਸਨ।

ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਵੀ ਮੌਜੂਦ ਸਨ। ਮੈਨੀਫੈਸਟੋ ਵਿੱਚ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਕ ਸਾਲ ਲਈ 8500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ। ਪਾਰਟੀ ਨੇ ਸ਼ਹਿਰ ਭਰ ਵਿੱਚ 100 ਇੰਦਰਾ ਕੰਟੀਨਾਂ ਸ਼ੁਰੂ ਕਰਨ ਦਾ ਪ੍ਰਸਤਾਵ ਵੀ ਰੱਖਿਆ ਜੋ 5 ਰੁਪਏ ਵਿੱਚ ਖਾਣਾ ਮੁਹੱਈਆ ਕਰਵਾਉਣਗੀਆਂ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।

Related posts

ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ‘ਚ ਕਾਮਰੇਡਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਰੋਸ

Pritpal Kaur

Operation Amritpal: ਇਕ ਹੋਰ CCTV ਆਈ ਸਾਹਮਣੇ

On Punjab

ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੰਡੀਆਂ ਗਰਮ ਵਰਦੀਆਂ

Pritpal Kaur