ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਰਾਮ ਲੀਲਾ ਮੈਦਾਨ ਵਿੱਚ ਇੱਕ ਸਮਾਰੋਹ ਦੌਰਾਨ ਛੇ ਮੰਤਰੀਆਂ ਨਾਲ ਸਹੁੰ ਚੁੱਕੀ ਸੀ।ਕੌਮੀ ਰਾਜਧਾਨੀ ਵਿੱਚ ਭਾਜਪਾ 37 ਸਾਲਾ ਬਾਅਦ ਸੱਤਾ ਵਿੱਚ ਆਈ ਹੈ।