ਨਵੀਂ ਦਿੱਲੀ : ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ਾਂਤ ਵਿਹਾਰ ਵਿੱਚ ਘੱਟ ਤੀਬਰਤਾ ਵਾਲੇ ਧਮਾਕੇ ਵਾਲੀ ਥਾਂ ਤੋਂ ਇੱਕ ਕਿਲੋਮੀਟਰ ਦੇ ਅੰਦਰ ਸਥਿਤ ਦਿੱਲੀ ਦੇ ਰੋਹਿਣੀ ਵਿੱਚ ਇੱਕ ਪ੍ਰਾਈਵੇਟ ਸਕੂਲ ਨੂੰ ਸ਼ੁੱਕਰਵਾਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ।
ਹਾਲਾਂਕਿ ਬਾਅਦ ਵਿੱਚ ਸਕੂਲ ਦੇ ਵਿੱਚ ਪੂਰੀ ਤਲਾਸ਼ੀ ਲੈਣ ਤੋਂ ਬਾਅਦ ਇਹ ਧਮਕੀ ਝੂਠੀ ਨਿੱਕਲੀ। ਇੱਕ ਅਧਿਕਾਰੀ ਦੇ ਅਨੁਸਾਰ ਦਿੱਲੀ ਪੁਲੀਸ ਨੂੰ ਸਵੇਰੇ 10:57 ਵਜੇ ਵੈਂਕਟੇਸ਼ਵਰ ਗਲੋਬਲ ਸਕੂਲ (ਵੀਜੀਐਸ) ਵਿੱਚ ਬੰਬ ਦੀ ਧਮਕੀ ਵਾਲੀ ਈਮੇਲ ਬਾਰੇ ਇੱਕ ਕਾਲ ਆਈ। ਸਕੂਲ ਉਸ ਥਾਂ ਤੋਂ ਕਰੀਬ ਇੱਕ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ ਜਿੱਥੇ ਵੀਰਵਾਰ ਨੂੰ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਸੀ।
ਦਿੱਲੀ ਫਾਇਰ ਸਰਵਿਸਿਜ਼ (DFS) ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ। ਅਧਿਕਾਰੀ ਨੇ ਦੱਸਿਆ ਕਿ ਪੁਲੀਸ, ਬੰਬ ਨਿਰੋਧਕ ਦਸਤੇ, ਡੌਗ ਸਕੁਐਡ, ਡੀਐਫਐਸ ਕਰਮਚਾਰੀਆਂ ਦੇ ਨਾਲ ਸਕੂਲ ਦੇ ਪੂਰੇ ਕੰਪਲੈਕਸ ਦੀ ਜਾਂਚ ਕੀਤੀ ਅਤੇ ਤਲਾਸ਼ੀ ਲਈ ਗਈ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਧਮਕੀ ਨੂੰ ਧੋਖਾ ਕਰਾਰ ਦਿੱਤਾ ਗਿਆ।