ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕੜਕੜਡੂਮਾ ਕੋਰਟ ਵਿੱਚ ਦਿੱਲੀ ਦੰਗਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। 10 ਹਜ਼ਾਰ ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਵਿੱਚ 15 ਮੁਲਜ਼ਮ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ’ਤੇ ਦੰਗੇ ਭੜਕਾਉਣ ਦੇ ਦੋਸ਼ ਹਨ। ਇਨ੍ਹਾਂ ਸਾਰੇ ਦੋਸ਼ੀਆਂ ਦੇ ਨਾਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਆਈਪੀਸੀ ਅਤੇ ਆਰਮਜ਼ ਐਕਟ ਦੇ ਤਹਿਤ ਚਾਰਜਸ਼ੀਟ ਵਿੱਚ ਦਰਜ ਕੀਤੇ ਗਏ ਹਨ।
ਉਮਰ ਦਾਲਿਦ ਅਤੇ ਸ਼ਰਜੀਲ ਇਮਾਮ ਨੂੰ ਅੱਜ ਦਿੱਲੀ ਦੰਗਿਆਂ ਦੇ ਕੇਸ ਵਿੱਚ ਦਾਇਰ ਚਾਰਜਸ਼ੀਟ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ ਗਿਆ। ਕਿਉਂਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਦੇ ਨਾਂ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਹੋਣਗੇ।