PM Modi appeals: ਨਵੀਂ ਦਿੱਲੀ: ਉੱਤਰ-ਪੂਰਬੀ ਦਿੱਲੀ ਵਿੱਚ ਪਿਛਲੇ ਚਾਰ ਦਿਨਾਂ ਤੋਂ ਫੈਲੀ ਹਿੰਸਾ ਵਿੱਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਹੈ । ਦਿੱਲੀ ਦੀ ਸਥਿਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕੀਤਾ ਗਿਆ ਹੈ ।
ਜਿਸ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਦਿੱਲੀ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਹੈ । ਮੋਦੀ ਨੇ ਲਿਖਿਆ ਹੈ ਕਿ ਪੁਲਿਸ ਅਤੇ ਹੋਰ ਏਜੰਸੀਆਂ ਦਿੱਲੀ ਵਿੱਚ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟੀਆਂ ਹੋਈਆਂ ਹਨ । ਪੀਐਮ ਮੋਦੀ ਨੇ ਦਿੱਲੀ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਿੱਲੀ ਹਿੰਸਾ ‘ਤੇ ਪ੍ਰੈਸ ਕਾਨਫਰੰਸ ਕਰ ਚੁੱਕੇ ਹਨ । ਇਸ ਦੌਰਾਨ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫੇ ਦੀ ਮੰਗ ਕੀਤੀ । ਕਾਂਗਰਸ ਆਗੂ ਨੇ ਪੁੱਛਿਆ ਕਿ ਪਿਛਲੇ ਐਤਵਾਰ ਤੋਂ ਗ੍ਰਹਿ ਮੰਤਰੀ ਕਿੱਥੇ ਸੀ ਅਤੇ ਉਹ ਕੀ ਕਰ ਰਹੇ ਸਨ ?