37.26 F
New York, US
February 7, 2025
PreetNama
ਖਬਰਾਂ/News

ਦੀ ਕਲਾਸ ਫੋਰ ਗੋਰਮਿੰਟ ਇੰਮਲਾਈਜ਼ ਯੂਨੀਅਨ ਵੱਲੋ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਆਪਣੇ ਹੀ ਕੀਤੇ ਵਾਅਦਿਆ ਤੋਂ ਵਾਰ ਵਾਰ ਮੁਕਰਨ ਅਤੇ ਮੋਜੂਦਾ ਸਮੇਂ ਕੁੰਭਕਰਨੀ ਨੀਂਦ ਵਿਚ ਸੁੱਤੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਦਿੱਤੇ ਫੈਸਲੇ ਅਨੁਸਾਰ ਅੱਜ ਜ਼ਿਲ੍ਹਾ ਹੈਡਕੁਆਟਰ ਤੇ ਜਿਲ੍ਹਾ ਕਲਾਸ ਫੋਰ ਇੰਪਲਾਈਜ ਯੂਨੀਅਨ ਵੱਲੋ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਇਕੱਠੇ ਹੋ ਰੋਸ ਪ੍ਰਦਰਸ਼ਨ ਕੀਤਾ ਅਤੇ ਖਾਲੀ ਪੀਪੇ ਖੜਕਾ ਕੇ ਸਰਕਾਰ ਪ੍ਰਤੀ ਆਪਣਾ ਗੁੱਸਾ ਪ੍ਰਗਟਾਇਆ।  ਇਸ ਰੋਸ ਪ੍ਰਦਰਸ਼ਨ ਵਿਚ ਮੁਲਾਜ਼ਮ-ਪੈਨਸ਼ਨਰ ਐਕਸ਼ਨ ਕਮੇਟੀ ਵੱਲੋ ਵੀ ਸਾਥ ਨਿਭਾਇਆ ਗਿਆ। ਇਸ ਮੌਕੇ  ਮੁਲਾਜਮਾ ਨੇ ਰੋਸ ਪ੍ਰਰਦਸ਼ਨ ਕਰਦੇ ਸਮੇ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਲਾਰਾ ਲਾਓ ਨੀਤੀ ਤਹਿਤ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਮਾੜੇ ਨਤੀਜੇ ਭੁਗਤਨੇ ਪੈਣਗੇ। ਉਨ੍ਹਾਂ ਕਿਹਾ  ਕਿ ਸਰਕਾਰ ਵੱਲੋਂ ਲਗਾਤਾਰ ਸਮੇਂ ਸਮੇਂ ਤੇ ਮੁਲਾਜ਼ਮਾਂ ਨਾਲ ਮੰਗਾਂ ਮੰਨਣ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਹਰ ਵਾਰ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਮੁਲਾਜ਼ਮ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਵੱਲੋਂ ਕੈਬਿਨਟ ਸਬ ਕਮੇਟੀ ਦਾ ਗਠਨ ਕੀਤਾ ਸੀ ਪਰ ਕੈਬਿਨਟ ਸਬ ਕਮੇਟੀ ਵੱਲੋਂ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਨਾ ਹੀ ਬਾਕੀ ਮੁਲਾਜ਼ਮ ਮੰਗਾਂ ਦਾ ਕੋਈ ਹੱਲ ਕੀਤਾ ਉਲਟਾ ਮੁਲਾਜ਼ਮਾਂ ਦੇ ਡਾਟੇ ਇਕੱਠੇ ਕਰਨ ਦੀ ਖੇਡ ਰਚ ਕੇ ਸਮਾਂ ਟਪਾਇਆ। ਮੁਲਾਜ਼ਮ ਆਗੂਆ ਨੇ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੀਆ ਮੁਲਾਜ਼ਮ ਮੰਗਾਂ ਜਿਵੇਂ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਬਣਾਇਆ ਐਕਟ ਲਾਗੂ ਕਰਕੇ ਇੰਨਾ ਕਰਮਚਾਰੀਆ ਨੂੰ ਰੈਗੂਲਰ ਕਰਨਾ ਤੇ ਆਉਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲੈਣਾ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜ਼ਾਰੀ ਕਰਕੇ ਮੁਲਾਜ਼ਮਾਂ ਦੇ ਸਕੇਲ ਸੋਧਣੇ, ਅਤੇ ਰਿਪੋਰਟ ਆਉਣ ਵਿਚ ਹੋ ਰਹੀ ਦੇਰੀ ਦੀ ਭਰਪਾਈ ਕਰਨ ਲਈ 125% ਮਹਿੰਗਾਈ ਭੱਤਾ ਬੇਸਿਕ ਤਨਖਾਹ ਵਿਚ ਮਰਜ਼ ਕਰਨਾ, ਅੰਤਰਿਮ ਸਹਾਇਤਾ ਦੇਣਾ, ਡੀ.ਏ ਦੀਆ ਕਿਸ਼ਤਾ ਜ਼ਾਰੀ ਕਰਨਾ, ਅਤੇ ਡੀ.ਏ ਦੇ ਰਹਿੰਦੇ ਬਕਾਏ ਅਦਾ ਕਰਨਾ, ਆਗਣਵਾੜੀ, ਆਸ਼ਾਂ ਵਰਕਰ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤ ਕਾਨੂੰਨ ਦੇ ਦਾਇਰੇ ਵਿਚ ਲੈ ਕੇ ਆਉਣਾ, ਮਾਨਯੋਗ ਸੁਪਰੀਮ ਕੋਰਟ ਦਾ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕਰਨਾ, ਸਾਲ 2004 ਤੋਂ ਲਾਗੂ ਕੀਤੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਮਿਲ ਰਹੀਆ ਪੈਨਸ਼ਨਾਂ ਤੇ ਪੰਜਾਬ ਸਰਕਾਰ ਵੱਲੋਂ ਰੋਕ ਲਾਉਣਾ, ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆ ਅਸਾਮੀਆ ਦੀ ਪੱਕੀ ਭਰਤੀ ਕਰਨਾ, ਟਰਾਸਪੋਰਟ ਮਾਫੀਆ ਵਿਰੁੱਧ ਅਦਾਲਤੀ ਫੈਸਲੇ ਅਨੁਸਾਰ ਅਮਲ ਕਰਨਾ, ਬਿਜਲੀ ਬੋਰਡ ਦੇ ਬੰਦ ਕੀਤੇ ਥਰਮਲ ਪਲਾਟਾਂ ਦੇ ਯੂਨਿਟ ਚਾਲੂ ਕਰਵਾਉਣ ਅਤੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਖਤਮ ਕਰਨਾ ਆਦਿ ਨੂੰ ਮੰਨਣ ਤੋਂ ਪੰਜਾਬ ਸਰਕਾਰ ਆਨਾ ਕਾਨੀ ਕਰਦੀ ਆ ਰਹੀ ਹੈ।  ਆਗੂਆ ਨੇ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾ ਨਾਂ ਮੰਨਿਆ ਤਾਂ ਸ਼ਘਰਸ਼ ਵੱਡੇ ਪੱਧਰ ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕੱਲ੍ਹ 26 ਜਨਵਰੀ 2020 ਨੂੰ ਵੀ ਇਸੇ ਤਰ੍ਹਾ ਜਾਰੀ ਰਹੇਗਾ ਅਤੇ ਖਾਲੀ ਪੀਪੇ ਖੜਕਾਏ ਜਾਣਗੇ। ਇਸ ਮੌਕੇ ਜਿਲ੍ਹਾ ਕਲੈਰੀਕਲ ਯੂਨੀਅਨ ਦੇ ਪ੍ਰਧਾਨ ਮਨਹੋਰ ਲਾਲ, ਪੈਨਸ਼ਨ ਯੂਨੀਅਨ ਓਮ ਪ੍ਰਕਾਸ਼ ਅਤੇ ਮਲਕੀਤ ਸਿੰਘ ਪਾਸੀ, ਰੋਡਵੇਜ ਤੋ ਓਮਕਾਰ, ਜਿਲ੍ਹਾ ਕਲਾਸ ਫੋਰ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ ਅਤੇ ਜਿਲ੍ਹਾ ਖਜਾਨਚੀ ਗੁਰਦੇਵ ਸਿੰਘ, ਆਸ਼ਾ ਵਰਕਰਜ਼ ਤੋ ਸੰਤੋਸ਼ ਕੁਮਾਰੀ ਅਤੇ ਰਾਜਵੰਤ ਕੋਰ, ਸਿਵਲ ਹਸਪਤਾਲ ਤੋ ਅਜੀਤ ਗਿੱਲ, ਰਾਜ ਕੁਮਾਰ, ਰਾਮਦਾਸ, ਜਲ ਸਪਲਾਈ ਵਿਭਾਗ ਤੋ ਅਨੂਪ ਸਿੰਘ, ਡੀ.ਸੀ ਦਫ਼ਤਰ ਤੋ ਵਿਲਸਨ, ਗੁਰਦਾਸ ਮੱਲ, ਸੁਰਿੰਦਰ ਕੋਰ, ਸੁਖਵਿੰਦਰ ਸਿੰਘ, ਮਨਿੰਦਰ ਜੀਤ, ਕਮਿਸ਼ਨਰ ਦਫਤਰ ਤੋ ਭਗਵੰਤ ਸਿੰਘ, ਜਿਲ੍ਹਾ ਸਿੱਖਿਆ ਵਿਭਾਗ ਤੋ ਗੋਲਡੀ ਘਾਰੂ ਅਤੇ ਕੁਲਦੀਪ , ਓਮ ਪ੍ਰਕਾਸ਼ , ਪਿੱਪਲ ਸਿੰਘ, ਰਾਜਪਾਲ, ਰਾਮ ਦਿਆਲ,  ਮੋਹਨ ਲਾਲ, ਹਰੀ ਰਾਮ, ਬੂਟਾ ਸਿੰਘ, ਸੋਨੂੰ ਪੁਰੀ, ਰਾਜੇਸ਼ ਕੁਮਾਰ, ਲਾਲਜੀਤ ਸਮੇਤ ਵੱਡੀ ਗਿਣਤੀ ਵਿਚ ਮੁਲਾਜਮ ਹਾਜਰ ਸਨ।

Related posts

ਸ੍ਰੀ ਹਰਿਮੰਦਰ ਸਾਹਿਬ ਦੇ ਸ਼ਮਿਆਨੇ ਦੇ ਪਿੱਲਰਾਂ ‘ਤੇ 31 ਮਣਕਿਆਂ ਦੇ ਸਿਮਰਨੇ ਉਕੇਰਨ ਦਾ ਮਾਮਲਾ : ਧਾਮੀ ਨੇ ਕੀਤਾ ਦਾਅਵਾ ਕਿ ਇਹ ਕੋਈ ਮਾਮਲਾ ਹੀ ਨਹੀਂ ਬਣਦਾ

On Punjab

ਕੁੱਕੜ ਨੇ ਲਈ ਵਿਅਕਤੀ ਦੀ ਜਾਨ, ਪਹਿਲਾਂ ਵੀ ਕਰ ਚੁੱਕਿਐ ਬੱਚੀ ‘ਤੇ ਜਾਨਲੇਵਾ ਹਮਲਾ

On Punjab

ਧਨਖੜ ਖ਼ਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਰਾਜ ਸਭਾ ਦੇ ਉਪ ਚੇਅਰਮੈਨ ਵੱਲੋਂ ਖ਼ਾਰਜ

On Punjab