Rahul gandhi responds trump warning: ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦਿਨੀਂ ਵਿੱਚ ਜਾਰੀ ਹੈ । ਅਮਰੀਕਾ ਵਿੱਚ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਕਾਰਨ ਟਰੰਪ ਨੇ ਭਾਰਤ ਤੋਂ ਮਦਦ ਮੰਗੀ ਹੈ । ਦਰਅਸਲ, ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਭਾਰਤ ਕੋਲੋਂ ਮਰੀਜ਼ਾਂ ਦੇ ਇਲਾਜ ਲਈ ਪਰੀਖਣ ਵਜੋਂ ਦਵਾਈਆਂ ਦੀ ਸਪਲਾਈ ਦੀ ਮੰਗ ਕੀਤੀ ਸੀ । ਜਿਸਨੂੰ ਪ੍ਰਧਾਨਮੰਤਰੀ ਮੋਦੀ ਵੱਲੋਂ ਠੁਕਰਾ ਦਿੱਤਾ ਗਿਆ ਸੀ ।
ਜਿਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹਾਈਡ੍ਰੋਕਸੀਕਲੋਰੋਕਿਨ ਦਵਾਈ ਦੀ ਭਾਰਤ ਤੋਂ ਸਪਲਾਈ ਨਾ ਹੋਣ ਤੇ ਜਵਾਬੀ ਕਾਰਵਾਈ ਦੀ ਧਮਕੀ ਦਿੱਤੀ ਸੀ । ਜਿਸ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਦਬਾਅ ਵਿੱਚ ਆਏ ਬਿਨ੍ਹਾਂ ਪਹਿਲਾਂ ਆਪਣੇ ਨਾਗਰਿਕਾਂ ਨੂੰ ਦਵਾਈ ਉਪਲੱਬਧ ਕਰਵਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਭਾਰਤ ਦੇ ਨਾਗਰਿਕਾਂ ਦੀ ਜ਼ਰੂਰਤ ਪੂਰੀ ਹੋਣੀ ਚਾਹੀਦੀ ਹੈ, ਜਿਸ ਤੋਂ ਬਾਅਦ ਹੀ ਲੋੜਵੰਦ ਦੇਸ਼ਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ।
ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ ਹੈ । ਜਿਸ ਵਿੱਚ ਉਨ੍ਹਾਂ ਲਿਖਿਆ ਕਿ ਦੋਸਤੀ ਵਿੱਚ ਬਦਲਾ ਨਹੀਂ ਹੁੰਦਾ । ਉਨ੍ਹਾਂ ਕਿਹਾ ਕਿ ਭਾਰਤ ਨੂੰ ਸੰਕਟ ਦੇ ਸਮੇਂ ਸਾਰੇ ਲੋੜਵੰਦ ਦੇਸ਼ਾਂ ਦੀ ਮਦਦ ਕਰਨੀ ਚਾਹੀਦੀ ਹੈ, ਪਰ ਪਹਿਲਾਂ ਦੇਸ਼ ਵਾਸੀਆਂ ਲਈ ਉੱਚਿਤ ਮਾਤਰਾ ਵਿੱਚ ਦਵਾਈ ਉਪਲੱਬਧ ਹੋਣੀ ਚਾਹੀਦੀ ਹੈ ।
ਦੱਸ ਦੇਈਏ ਕਿ ਟਰੰਪ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਜੇ ਭਾਰਤ ਹਾਈਡ੍ਰੋਕਸੀਕਲੋਰੋਕੁਈਨ ਦਵਾਈ ਦੇ ਆਰਡਰ ਦੀ ਸਪਲਾਈ ਕਰਨ ਦੀ ਮਨਜ਼ੂਰੀ ਦਿੰਦਾ ਹੈ, ਤਾਂ ਅਸੀਂ ਇਸ ਦੀ ਸ਼ਲਾਘਾ ਕਰਾਂਗੇ । ਉਨ੍ਹਾਂ ਕਿਹਾ ਸੀ ਕਿ ਜੇ ਭਾਰਤ ਅਜਿਹਾ ਨਹੀਂ ਕਰਦਾ ਤਾਂ ਵੀ ਕੋਈ ਗੱਲ ਨਹੀਂ ਹੈ । ਇਸ ਤੋਂ ਇਲਾਵਾ ਟਰੰਪ ਨੇ ਨਾਂਹ ਹੋਣ ਦੀ ਹਾਲਤ ਵਿੱਚ ਸਿੱਧੇ ਤੌਰ ’ਤੇ ਜਵਾਬੀ ਕਾਰਵਾਈ ਕਰਨ ਦੀ ਅਸਿੱਧੀ ਚੇਤਾਵਨੀ ਦੇ ਦਿੱਤੀ ਸੀ । ਟਰੰਪ ਦੀ ਇਸ ਚੇਤਾਵਨੀ ਤੋਂ ਬਾਅਦ ਹੀ ਆਖਰਕਾਰ ਭਾਰਤ ਨੇ ਅਮਰੀਕਾ ਨੂੰ ਹਾਈਡ੍ਰੋਸਾਈਕਲੋਰੋਕਿਨ ਨਿਰਯਾਤ ਕਰਨ ਦਾ ਫੈਸਲਾ ਕੀਤਾ ਹੈ ।