general coronavirus punjab: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਪੀੜਤਾ ਦੀ ਸੰਖਿਆ ਲਗਾਤਾਰ ਵੱਧ ਰਹੀ ਹੈ। ਹੁਣ ਭਾਰਤ ਦੇ ਵਿੱਚ ਇਸ ਵਾਇਰਸ ਨਾਲ ਪੀੜਤਾ ਦੀ ਗਿਣਤੀ 200 ਤੋਂ ਪਾਰ ਹੋ ਗਈ ਹੈ। ਇਸ ਤੋਂ ਇਲਾਵਾ ਜੇਕਰ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗੱਲ ਕੀਤੀ ਜਾਵੇ ਤਾ ਭਾਰਤ ਵਿੱਚ 5 ਲੋਕਾਂ ਦੀ ਮੌਤ ਹੋਈ ਹੈ। ਜੇਕਰ ਇਸ ਸਮੇ ਪੰਜਾਬ ਦੀ ਗੱਲ ਕਰੀਏ ਤਾ ਪੰਜਾਬ ਦੇ ਵਿੱਚ ਵੀ ਕੋਰੋਨਾ ਵਾਇਰਸ ਨੇ ਦਾਸਤੱਕ ਦੇ ਦਿੱਤੀ ਹੈ। ਪੰਜਾਬ ਦੇ ਵਿੱਚ ਇਸ ਸਮੇ ਮੋਹਾਲੀ ‘ਚ ਇੱਕ ਹੋਰ ਕੇਸ ਸ੍ਹਾਮਣੇ ਆਇਆ ਹੈ। ਇਸ ਤੋਂ ਪਹਿਲਾ ਕੱਲ ਰਾਤ ਦੇਸ਼ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 22 ਮਾਰਚ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਜਨਤਾ ਕਰਫ਼ਿਊ ਲਗਾਇਆ ਜਾਵੇ।
ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਜੋ 5 ਵੀ ਮੌਤ ਹੋਈ ਹੈ, ਉਹ ਇਟਲੀ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਹੋਈ ਹੈ। ਇਸ ਵਿਅਕਤੀ ਨੇ ਰਾਜਸਥਾਨ ਦੇ ਸਵਾਈ ਮਾਨਸਿੰਘ ਹਸਪਤਾਲ ਵਿੱਚ ਆਖਰੀ ਸਾਹ ਲਿਆ ਹੈ। ਇਸ ਤੋਂ ਪਹਿਲਾ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾ ਪੰਜਾਬ ਦੇ ਬੰਗਾ ਨੇੜੇ ਇੱਕ ਬਜ਼ੁਰਗ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ। ਇਸ ਮੌਤ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਕਿਉਂਕਿ ਇਹ ਬਜ਼ੁਰਗ ਇਸ ਤੋਂ ਪਹਿਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਆਇਆ ਸੀ।
ਇਸ ਸਮੇ ਭਾਰਤ ਦੇ ਵਿੱਚ ਤਕਰੀਬਨ 195 ਵਿਅਕਤੀ ਇਸ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ। ਕੋਰੋਨਾ ਵਾਇਰਸ ਕਾਰਨ ਚੀਨ ਤੋਂ ਬਾਅਦ ਜੋ ਦੇਸ਼ ਸੱਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਉਹ ਇਟਲੀ ਹੈ ਜਿੱਥੇ ਬੀਤੇ 24 ਘੰਟਿਆਂ ਵਿੱਚ 427 ਲੋਕਾਂ ਦੀ ਮੌਤ ਹੋਈ ਹੈ। ਇਟਲੀ ਵਿੱਚ ਹੁਣ ਤੱਕ 3,405 ਲੋਕਾਂ ਦੀ ਮੌਤ ਇਸ ਵਾਇਰਸ ਨਾਲ ਹੋਈ ਹੈ। ਜਦਕਿ ਚੀਨ ਵਿੱਚ 3,245 ਲੋਕਾਂ ਦੀ ਮੌਤ ਹੋਈ ਹੈ।