ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ ਹੈ ਤੇ ਦੇਸ਼ ਵਾਸੀਆਂ ਨੇ ਤੀਜੀ ਵਾਰ ਇਸ ਸਰਕਾਰ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਜ਼ੋਰ ਦੇ ਕਿਹਾ ਕਿ ਲੋਕ ਜਾਣਦੇ ਹਨ ਕਿ ਸਿਰਫ਼ ਇਹ ਸਰਕਾਰ ਲੋਕਾਂ ਦੇ ਮਸਲੇ ਤੇ ਇੱਛਾਵਾਂ ਨੂੰ ਪੂਰਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਉਦੋਂ ਹੀ ਸੰਭਵ ਹੈ ਜਦੋਂ ਦੇਸ਼ ਦੇ ਗਰੀਬ, ਨੌਜਵਾਨ, ਔਰਤਾਂ ਅਤੇ ਕਿਸਾਨ ਮਜ਼ਬੂਤ ਹੋਣਗੇ। ਇਸ ਲਈ ਮੋਦੀ ਸਰਕਾਰ ਵਲੋਂ ਉਨ੍ਹਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ ਲਈ ਕਿਹਾ।