ਦੱਖਣੀ ਕੈਲੀਫੋਰਨੀਆ ਵਿਚ ਐਤਵਾਰ ਨੂੰ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਰਿਵਰਸਾਈਡ ਕਾਊਂਟੀ ‘ਚ ਅੱਗ ਬੁਝਾਉਂਦੇ ਸਮੇਂ ਇਹ ਹਾਦਸਾ ਵਾਪਰਿਆ।
ਹੈਲੀਕਾਪਟਰ ਹਾਦਸਾਗ੍ਰਸਤ
ਫਾਇਰ ਕਪਤਾਨ ਅਤੇ ਬੁਲਾਰੇ ਰਿਚਰਡ ਕੋਰਡੋਵਾ ਨੇ ਦੱਸਿਆ ਕਿ ਕੈਲੀਫੋਰਨੀਆ ਦੇ ਜੰਗਲਾਤ ਅਤੇ ਅੱਗ ਸੁਰੱਖਿਆ ਵਿਭਾਗ ਨਾਲ ਇਕਰਾਰਨਾਮੇ ਤਹਿਤ ਕੰਮ ਕਰ ਰਿਹਾ ਹੈਲੀਕਾਪਟਰ ਕਰੈਸ਼ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਇਹ ਹਾਦਸਾ ਸ਼ਾਮ 7.20 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਦੀ ਮਦਦ ਨਾਲ ਅੱਗ ਬੁਝਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਕਿ ਅਚਾਨਕ ਅੱਗ ਲੱਗ ਗਈ।
ਅੱਗ ਬੁਝਾਉਣ ਦੌਰਾਨ ਹਾਦਸਾ
ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਵਿੱਚ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਵਿਭਾਗ ਨਾਲ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਟੀਮ ਨੂੰ ਮਦਦ ਲਈ ਉੱਥੇ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਹੈਲੀਕਾਪਟਰ ਦਾ ਕਪਤਾਨ ਅੱਗ ਦੀ ਲਪੇਟ ਵਿੱਚ ਆ ਗਿਆ ਸੀ।
ਵਿਭਾਗ ਨੇ ਹਾਦਸੇ ਦੀ ਜਾਂਚ ਕੀਤੀ ਸ਼ੁਰੂ
ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਅਜੇ ਵੀ ਹਾਦਸੇ ਦੀ ਜਾਂਚ ਕਰ ਰਿਹਾ ਹੈ। ਹਾਦਸੇ ‘ਚ ਜ਼ਖ਼ਮੀਆਂ ਜਾਂ ਮਰਨ ਵਾਲਿਆਂ ਦੀ ਸੰਖਿਆ ਬਾਰੇ ਫੌਰੀ ਤੌਰ ‘ਤੇ ਜਾਣਕਾਰੀ ਨਹੀਂ ਮਿਲ ਸਕੀ ਹੈ।