PreetNama
ਸਮਾਜ/Social

ਧਾਰਾ 370 ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀਨਗਰ ‘ਚੋਂ ਹਟਾਇਆ ਕਰਫਿਊ

ਸ੍ਰੀਨਗਰ: ਜੰਮੂ ਤੇ ਕਸ਼ਮੀਰ ‘ਚ ਧਾਰਾ 370 ਤੇ 35A ਤਹਿਤ ਮਿਲਿਆ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀਨਗਰ ਜ਼ਿਲ੍ਹੇ ਵਿੱਚ ਲਾਇਆ ਕਰਫਿਊ ਹਟਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਨੇ ਕਿਹਾ ਕਿ ਦੇਰ ਸ਼ਾਮ ਇਲਾਕੇ ਵਿੱਚ ਹਾਲਾਤ ਦੀ ਸਮੀਖਿਆ ਤੋਂ ਬਾਅਦ ਕਰਫਿਊ ਸਮੇਂ ਤੋਂ ਪਹਿਲਾਂ ਹੀ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਪਹਿਲਾਂ ਕਰਫਿਊ ਬੁੱਧਵਾਰ ਤਕ ਲਾਗੂ ਰਹਿਣਾ ਸੀ।

ਹੁਕਮਾਂ ’ਚ ਇਹ ਸਾਫ਼ ਕਰ ਦਿੱਤਾ ਗਿਆ ਹੈ ਕੋਵਿਡ-19 ਕਰਕੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਧਾਰਾ 144 ਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਜਾਰੀ ਪਾਬੰਦੀਆਂ ਦੇ ਹੁਕਮ ਪਹਿਲਾਂ ਵਾਂਗ ਜਾਰੀ ਰਹਿਣਗੇ।
ਇਸ ਦੌਰਾਨ ਦਹਿਸ਼ਤਗਰਦਾਂ ਨੇ ਰਾਤ ਨੌਂ ਵਜੇ ਕਰੀਬ ਪੁਲਵਾਮਾ ਜ਼ਿਲ੍ਹੇ ਦੇ ਵਾਨਪੋਰਾ ਵਿੱਚ ਪੁਲਿਸ ਬੰਕਰ ’ਤੇ ਹੱਥਗੋਲਾ ਸੁੱਟਿਆ। ਦਹਿਸ਼ਤਗਰਦਾਂ ਨੇ ਪੁਲਿਸ ਟੁਕੜੀ ’ਤੇ ਫਾਇਰਿੰਗ ਵੀ ਕੀਤੀ, ਜਿਸ ਵਿੱਚ ਤਿੰਨ ਪੁਲਿਸ ਮੁਲਾਜ਼ਮ ਮਾਮੂਲੀ ਜ਼ਖ਼ਮੀ ਹੋਏ ਹਨ।

Related posts

ਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈ

On Punjab

ਕੱਖਾਂ ਵਿੱਚੋਂ ਰੁੱਲਦੇ

Pritpal Kaur

ਮਨੁੱਖੀ ਸਰੀਰ ਵਿੱਚ ਪਾਇਆ ਗਿਆ ਵਾਇਰਸ ਕੋਵਿਡ ਲਈ ਹੈ ਬਾਇਓ ਮਾਰਕਰ, ਜਾਣੋ ਕੀ ਕਹਿੰਦਾ ਹੈ ਇਹ ਅਧਿਐਨ

On Punjab