ਦੇਸ਼ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਕੇਂਦਰ ਸਰਕਾਰ ਕਈ ਵਾਰ ਕਿਸਾਨ ਸੰਗਠਨਾਂ ਨਾਲ ਚਰਚਾ ਕਰਨ ਲਈ ਹਾਮੀ ਭਰ ਚੁੱਕੇ ਹਨ। ਇਸੇ ਵਿਚਕਾਰ ਵੀਰਵਾਰ ਨੂੰ ਗਵਾਲੀਅਰ ਪਹੁੰਚਣ ‘ਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨ ਸੰਗਠਨਾਂ ਨੂੰ ਕਿਹਾ ਹੈ ਕਿ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਕਿਸੇ ਵੀ ਵਿਸ਼ੇ ‘ਤੇ ਚਰਚਾ ਕਰਨ ਲਈ ਤਿਆਰ ਹਨ।