PreetNama
ਰਾਜਨੀਤੀ/Politics

ਨਵਜੋਤ ਸਿੱਧੂ ਦਾ ਵੱਡਾ ਐਲਾਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਦੀ ਗ੍ਰਿਫਤਾਰੀ ਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਈ ਜਲਦ ਨਾ ਹੋਈ ਤਾਂ…

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਕਿ ਜੇ ਲਖੀਮਪੁਰ ਖੀਰੀ ਵਿਖੇ ਬੇਕਸੂਰ ਕਿਸਾਨਾਂ ਦੇ ਵਹਿਸ਼ੀਆਨਾ ਕਤਲ ਦੇ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕੀਤਾ ਤੇ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿਚ ਲਈ ਗਈ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੂੰ ਜਲਦ ਤੋਂ ਜਲਦ ਰਿਹਾਅ ਨਾ ਕੀਤਾ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਚਾਲੇ ਪਾ ਦੇਵੇਗੀ।

ਉਨ੍ਹਾਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਟਵਿੱਟਰ ’ਤੇ ਸਾਂਝੀ ਕੀਤੀ।

ਦੱਸ ਦੇਈਏ ਕਿ ਬੀਤੇ ਦਿਨੀਂ ਭਾਜਪਾ ਆਗੂ ਅਤੇ ਕੇਂਦਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ’ਤੇ ਲਖੀਮਪੁਰ ਖੀਰੀ ਵਿਖੇ ਆਪਣੀ ਥਾਰ ਨਾਲ ਕਈ ਬੇਕਸੂਰੇ ਕਿਸਾਨ ਕੁਚਲ ਦਿੱਤੇ ਸਨ, ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ। ਉਨ੍ਹਾਂ ਦਾ ਪੋਸਟਮਾਰਟਮ ਵੀ ਕੀਤਾ ਜਾ ਚੁੱਕਾ ਹੈ ਪਰ ਅਜੇ ਸਸਕਾਰ ਨਹੀਂ ਹੋਇਆ।

Related posts

ਕਿਸਾਨੀ ਅੰਦੋਲਨ ‘ਚ ਪਹੁੰਚੇ ਗੁਰਦਾਸ ਮਾਨ, ਅੱਗਿਓਂ ਲੋਕਾਂ ਨੇ ਕੀਤਾ ਇਹ ਹਾਲ

On Punjab

ਕਸ਼ਮੀਰ ‘ਚ ਸੈਨਿਕਾਂ ਦੀ ਸ਼ਹਾਦਤ ‘ਤੇ ਰੱਖਿਆ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਕਿਹਾ…

On Punjab

ਕੈਬਨਿਟ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਕੈਗ ਦੀ ਰਿਪੋਰਟਾਂ ਸਣੇ ਹੋਰ ਰਿਪੋਰਟਾਂ ਨੂੰ ਦਿੱਤੀ ਮਨਜ਼ੂਰੀ

On Punjab