PreetNama
ਰਾਜਨੀਤੀ/Politics

ਨਵੇਂ ਨਾਗਰਿਕਤਾ ਕਾਨੂੰਨ ‘ਚ ਮੁਸਲਮਾਨ ਵੀ ਹੋਣ ਸ਼ਾਮਿਲ: ਸੁਖਬੀਰ ਬਾਦਲ

SAD president Sukhbir Badal: ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਨੀਵਾਰ ਨੂੰ ਕੇਂਦਰ ਨੂੰ ਨਵੇਂ ਨਾਗਰਿਕਤਾ ਕਾਨੂੰਨ ਵਿੱਚ ਬਦਲਾਵ ਕਰ ਕੇ ਮੁਲਸਮਾਨਾਂ ਨੂੰ ਵੀ ਸ਼ਾਮਿਲ ਕਰਨ ਦੀ ਮੰਗ ਕੀਤੀ ਗਈ ਹੈ । ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਸੰਸਦ ਵਿੱਚ ਵੀ ਇਹੀ ਮੰਗ ਕੀਤੀ ਸੀ ਕਿ ਗੁਰੂ ਸਾਹਿਬਾਨ ਦੇ ਸੰਦੇਸ਼ ਅਨੁਸਾਰ ਅਸੀਂ ਸਾਰੇ ਇਕ ਅਕਾਲ ਪੁਰਖ ਦੀ ਸੰਤਾਨ ਹਾਂ । ਜਿਸ ਕਾਰਨ ਕਿਸੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ ।

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਪਾਸ ਹੋਏ ਐਕਟ ਵਿੱਚ ਫਿਰ ਤੋਂ ਸੋਧ ਕਰਨ ਦੀ ਮੰਗ ਕਰਦੇ ਹਨ ਤਾਂ ਜੋ ਮੁਸਲਮਾਨਾਂ ਨੂੰ ਇਸ ਵਿੱਚ ਸ਼ਾਮਿਲ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਧਰਮ ਦੇ ਆਧਾਰ ‘ਤੇ ਕਿਸੇ ਨੂੰ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ ।

ਸੁਖਬੀਰ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਇਹ ਸਾਡੀ ਤਾਕਤ ਹੈ ਕਿ ਉਹ ਇੱਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ । ਉਨਾਂਹ ਕਿਹਾ ਕਿ ਭਾਰਤ ਸਰਕਾਰ ਨੂੰ ਮੁਸਲਮਾਨਾਂ ਨੂੰ ਇਸ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ।

ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦਾ ਰਸਤਾ ਆਪ ਚੁਣਿਆ ਹੈ । ਇਸ ਤੋਂ ਅੱਗੇ ਸੁਖਬੀਰ ਬਾਦਲ ਨੇ ਕਿਹਾ ਕਿ ਢੀਂਡਸਾ ਉਨ੍ਹਾਂ ਦੇ ਪਿਤਾ ਸਮਾਨ ਹਨ ਤੇ ਉਹ ਉਨ੍ਹਾਂ ਦੇ ਫੈਸਲਿਆਂ ਬਾਰੇ ਕੁਝ ਨਹੀਂ ਕਹਿ ਸਕਦੇ । ਇੱਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਦੇ ਨਾਲ ਹਨ ਅਤੇ ਅਗਲੀ ਵਾਰ ਸਰਕਾਰ ਅਕਾਲੀ ਦਲ ਦੀ ਹੀ ਬਣੇਗੀ ।

Related posts

Tweet War : ‘ਮਿਸਗਾਈਡਿਡ ਮਿਜ਼ਾਈਲ’ ਕਹਿਣ ‘ਤੇ ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ, ਪੜ੍ਹੋ

On Punjab

ਪਾਕਿਸਤਾਨ ਦਾ ਨਵਾਂ ਦਾਅ! ਮੋਦੀ ਨੂੰ ਛੱਡ ਡਾ. ਮਨਮੋਹਨ ਸਿੰਘ ਨੂੰ ਘੱਲਿਆ ਸੱਦਾ

On Punjab

ਖ਼ਾਸ ਜੈਕਟ ਪਾ ਕੇ ਸੰਸਦ ਪਹੁੰਚੇ ਪੀਐੱਮ ਮੋਦੀ, ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ ਕਰ ਕੀਤਾ ਗਿਆ ਹੈ ਤਿਆਰ

On Punjab